ਮਾਨਸਿਕ ਪਰੇਸ਼ਾਨੀ ਦੇ ਚਲਦਿਆਂ 17 ਸਾਲਾ ਨੌਜਵਾਨ ਨੇ ਲਾਇਆ ਮੌਤ ਨੂੰ ਗਲੇ

Sunday, Jan 12, 2020 - 06:38 PM (IST)

ਮਾਨਸਿਕ ਪਰੇਸ਼ਾਨੀ ਦੇ ਚਲਦਿਆਂ 17 ਸਾਲਾ ਨੌਜਵਾਨ ਨੇ ਲਾਇਆ ਮੌਤ ਨੂੰ ਗਲੇ

ਮੋਗਾ (ਸੰਜੀਵ)— ਇਥੋਂ ਦੇ ਪਿੰਡ ਜਲਾਲਾਬਾਦ 'ਚੋਂ ਇਕ 17 ਸਾਲਾ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਛਾਣ ਗਗਨਦੀਪ ਸਿੰਘ ਉਰਫ ਗਗਨਾ ਪੁੱਤਰ ਰਘੁਵੀਰ ਸਿੰਘ ਵਾਸੀ ਜਲਾਲਾਬਾਦ ਦੇ ਰੂਪ 'ਚ ਹੋਈ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਕਰ ਰਹੇ ਏ. ਐੱਸ. ਆਈ. ਨਿਰਮਲ ਸਿੰਘ ਥਾਣਾ ਧਰਮਕੋਟ ਨੇ ਦੱਸਿਆ ਕਿ ਗਗਨਦੀਪ ਘਰੇਲੂ ਕਲੇਸ਼ ਦੇ ਚਲਦਿਆਂ ਕਈ ਦਿਨਾਂ ਤੋਂ ਪਰੇਸ਼ਾਨ ਚੱਲ ਰਿਹਾ ਸੀ, ਜਿਸ ਕਰਕੇ ਉਸ ਨੇ ਬੀਤੇ ਦਿਨ ਘਰ 'ਚ ਆਪਣੇ ਕਮਰੇ ਅੰਦਰ ਫਾਹਾ ਲਗਾ ਲਿਆ।

ਪਰਿਵਾਰ ਵਾਲਿਆਂ ਨੇ ਸ਼ੱਕ ਹੋਣ 'ਤੇ ਕਮਰਾ ਖੋਲ ਕੇ ਦੇਖਿਆ ਤਾਂ ਗਗਨਾ ਨੂੰ ਰੱਸੀ 'ਤੇ ਲਟਕਦਾ ਪਾਇਆ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਇਥੇ ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਪਰ ਬਚਾਇਆ ਨਹੀਂ ਜਾ ਸਕਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਕਬਜ਼ੇ 'ਚ ਲੈ ਕੇ ਮਥੁਰਾਦਾਸ਼ ਸਰਕਾਰੀ ਹਸਪਤਾਲ 'ਚ ਰੱਖਵਾਇਆ ਅਤੇ ਅੱਜ ਮ੍ਰਿਤਕ ਦੇ ਪਿਤਾ ਰਘੁਵੀਰ ਦੇ ਬਿਆਨਾਂ 'ਤੇ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।


author

shivani attri

Content Editor

Related News