ਕੈਨੇਡਾ ਪਹੁੰਚ ਪਤਨੀ ਨੇ ਤੋੜਿਆ ਰਿਸ਼ਤਾ, ਪਤੀ ਤੋਂ ਬਰਦਾਸ਼ਤ ਨਾ ਹੋਇਆ ਤਾਂ ਚੁੱਕਿਆ ਖੌਫਨਾਕ ਕਦਮ

1/13/2020 11:59:39 AM

ਫਗਵਾੜਾ (ਹਰਜੋਤ)— ਹਦੀਆਬਾਦ ਇਲਾਕੇ 'ਚ ਵਿਦੇਸ਼ ਗਈ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਇਕ 23 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਜਤਿਨ ਸ਼ਰਮਾ ਪੁੱਤਰ ਹਰੀਸ਼ ਕੁਮਾਰ ਵਾਸੀ ਹਦੀਆਬਾਦ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਦਾ ਗਿਤਾਂਜਲੀ ਨਾਮੀ ਲੜਕੀ ਨਾਲ ਕਰੀਬ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਲੜਕੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਾਰਾ ਖਰਚ ਕਰਕੇ ਲੜਕੀ ਨੂੰ ਕੈਨੇਡਾ ਭੇਜ ਦਿੱਤਾ ਪਰ ਕੈਨੇਡਾ ਜਾ ਕੇ ਲੜਕੀ ਦਾ ਵਤੀਰਾ ਆਪਣੇ ਪਤੀ ਪ੍ਰਤੀ ਬਿਲਕੁਲ ਬਦਲ ਗਿਆ ਅਤੇ ਲੜਕੀ ਵੱਲੋਂ ਉਸ ਨੂੰ ਨਜ਼ਰਅੰਦਾਜ਼ ਕਰਨਾ ਸ਼ੁਰੂ ਕਰ ਦਿੱਤਾ ਗਿਆ। ਲੜਕੇ ਦੇ ਪਿਤਾ ਹਰੀਸ਼ ਕੁਮਾਰ ਨੇ ਦੱਸਿਆ ਕਿ ਲੜਕੀ ਨੂੰ ਉਨ੍ਹਾਂ 2-3 ਵਾਰ ਪੈਸੇ ਵੀ ਭੇਜੇ ਪਰ ਲੜਕੇ ਨੂੰ ਨਜ਼ਰਅੰਦਾਜ਼ ਕਰਨ ਤੋਂ ਉਨ੍ਹਾਂ ਦਾ ਲੜਕਾ ਤਣਾਅ 'ਚ ਰਹਿਣ ਲੱਗ ਗਿਆ, ਜਿਸ ਤੋਂ ਦੁਖੀ ਉਸ ਨੇ ਬੀਤੇ ਦਿਨ ਘਰ ਦੇ ਪਿਛਲੇ ਕਮਰੇ 'ਚ ਜਾ ਕੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।

ਘਟਨਾ ਦੀ ਸੂਚਨਾ ਸਤਨਾਮਪੁਰਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪੁੱਜ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲਸ ਨੇ ਅਜੇ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਉੱਧਰ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਕਤ ਲੜਕੀ ਦੀ ਵਜ੍ਹਾ ਕਰਕੇ ਉਨ੍ਹਾਂ ਦੇ ਲੜਕੇ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ ਅਤੇ ਲੜਕੀ ਵੱਲੋਂ ਲਗਾਤਾਰ ਲੜਕੇ ਪਾਸੋਂ ਪੈਸਿਆਂ ਦੀ ਮੰਗ ਵੀ ਕੀਤੀ ਜਾ ਰਹੀ ਸੀ। ਪੁਲਸ ਸੂਤਰਾਂ ਅਨੁਸਾਰ ਅਜੇ ਦੋਸ਼ਾਂ ਸਬੰਧੀ ਉਨ੍ਹਾਂ ਕੋਲ ਬਿਆਨ ਦਰਜ ਨਹੀਂ ਹੋਏ। ਲਿਖਤੀ ਸ਼ਿਕਾਇਤ ਆਉਣ 'ਤੇ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

This news is Edited By shivani attri