ਲੋਕਾਂ ਤੋਂ ਤੰਗ ਆ ਕੇ 20 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ
Thursday, Feb 27, 2020 - 03:37 PM (IST)

ਮਾਨਸਾ (ਅਮਰਜੀਤ)— ਮਾਨਸਾ 'ਚ ਇਕ 20 ਸਾਲਾ ਨੌਜਵਾਨ ਵੱਲੋਂ ਲੋਕਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਤ ਤੋਂ ਬਾਅਦ ਭੜਕੇ ਪਰਿਵਾਰ ਨੇ ਮਜ਼ਦੂਰ ਮੁਕਤੀ ਮੋਰਚਾ ਸਣੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਹਸਪਤਾਲ 'ਚ ਰਖ ਕੇ ਧਰਨਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਮ੍ਰਿਤਕ ਮਨਪ੍ਰੀਤ 'ਤੇ ਕੁਝ ਲੋਕਾਂ ਨੇ ਪੁਲਸ ਨੂੰ ਝੂਠਾ ਕੇਸ ਦਰਜ ਕਰਵਾਇਆ ਸੀ।
ਇਸ ਤੋਂ ਪਰੇਸ਼ਾਨ ਹੋ ਕੇ ਮਨਪ੍ਰੀਤ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਉਥੇ ਹੀ ਧਰਨਾਕਾਰੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਤੁਰੰਤ ਗ੍ਰਿ੍ਰਫਤਾਰ ਕੀਤਾ ਜਾਵੇ। ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਉਦੋਂ ਤੱਕ ਉਹ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।