ਖਡੂਰ ਸਾਹਿਬ: ਸਰਕਾਰੀ ਸਕੂਲ 'ਚ ਲੱਗੇ ਪੰਘੂੜੇ ਨਾਲ ਫਾਹਾ ਲਗਾ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

Thursday, Apr 02, 2020 - 03:51 PM (IST)

ਖਡੂਰ ਸਾਹਿਬ: ਸਰਕਾਰੀ ਸਕੂਲ 'ਚ ਲੱਗੇ ਪੰਘੂੜੇ ਨਾਲ ਫਾਹਾ ਲਗਾ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਖਡੂਰ ਸਾਹਿਬ  (ਗਿੱਲ)— ਇੰਥੋਂ ਦੇ ਨੇੜਲੇ ਪਿੰਡ ਕੱਲਾ ਦੇ ਵਸਨੀਕ ਨੌਜਵਾਨ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਬਲਵੰਤ ਸਿੰਘ ਦੇ ਰੂਪ 'ਚ ਹੋਈ ਹੈ, ਜੋਕਿ ਬੀਤੀ ਸ਼ਾਮ ਤੋਂ ਲਾਪਤਾ ਸੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਜਲੰਧਰ: ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਗਿਆ ਆਈਸੋਲੇਟ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੀ ਸਰਪੰਚ ਗੁਰਸਿਮਰਤਪਾਲ ਕੌਰ, ਮੋਹਤਬਰ ਆਗੂ ਮਾਸਟਰ ਬਲਦੇਵ ਸਿੰਘ ਨੇ ਦੱਸਿਆ ਕਿ ਨੌਜਵਾਨ ਹਰਬਲਵੰਤ ਸਿੰਘ ਪੁੱਤਰ ਬਲਜੀਤ ਸਿੰਘ ਬੀਤੇ ਕੁਝ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ। ਜੋ ਬੀਤੀ ਸ਼ਾਮ 6 ਵਜੇ ਦੇ ਕਰੀਬ ਪਰਿਵਾਰਕ ਮੈਂਬਰਾਂ ਨੂੰ ਬਿਨਾ ਦੱਸਿਆ ਘਰੋਂ ਚਲਿਆ ਗਿਆ ਸੀ, ਜਿਸ ਦੀ ਦੇ ਰਾਤ ਤੱਕ ਭਾਲ ਕੀਤੀ ਗਈ ਪਰ ਉਹ ਨਹੀਂ ਮਿਲਿਆ।

ਇਹ ਵੀ ਪੜ੍ਹੋ:  DGP ਦਿਨਕਰ ਗੁਪਤਾ ਨੇ ਟਵਿੱਟਰ ਹੈਂਡਲ ਤੋਂ ਡਿਲੀਟ ਕੀਤਾ ਸਿੱਧੂ ਮੂਸੇਵਾਲਾ ਦਾ ਵਿਵਾਦਤ ਗਾਣਾ

ਜ਼ਿਕਰਯੋਗ ਹੈ ਕਿ ਨੌਜਵਾਨ ਮਰਨ ਵਾਲੀ ਰਾਤ ਕਰੀਬ 12 ਵਜੇ ਤੱਕ ਸ਼ੋਸ਼ਲ ਮੀਡੀਆ ਦੀ ਵਰਤੋਂ ਕਰਦਾ ਰਿਹਾ ਹੈ ਅਤੇ ਰਾਤ 12 ਵਜੇ ਦੇ ਕਰੀਬ ਉਸ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜਾ ਕੇ ਉਥੇ ਲੱਗੇ ਪੰਘੁੜੇ ਨਾਲ ਫਾਹਾ ਲੈ ਲਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਚੌਂਕੀ ਕੰਗ ਦੇ ਇੰਚਾਰਜ ਨਿਰਮਲ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:  ਕੈਪਟਨ ਨੂੰ ਪਠਲਾਵਾ ਵਾਸੀਆਂ ਨੇ ਲਿਖੀ ਚਿੱਠੀ, ਸਾਂਝੀਆਂ ਕੀਤੀਆਂ ਬਲਦੇਵ ਸਿੰਘ ਬਾਰੇ ਅਹਿਮ ਗੱਲਾਂ


author

shivani attri

Content Editor

Related News