ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

Sunday, Nov 19, 2017 - 05:39 PM (IST)

ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ (ਜ.ਬ.)— ਮਾਹਿਲਪੁਰ ਥਾਣੇ ਅਧੀਨ ਆਉਂਦੇ ਪਿੰਡ ਬਾਹੋਵਾਲ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਰਾਜ ਕੁਮਾਰ ਦੀ ਇਲਾਜ ਦੌਰਾਨ ਨਿੱਜੀ ਹਸਪਤਾਲ 'ਚ ਮੌਤ ਹੋ ਗਈ। ਥਾਣਾ ਚੱਬੇਵਾਲ ਦੀ ਪੁਲਸ ਅਨੁਸਾਰ ਮ੍ਰਿਤਕ ਨੌਜਵਾਨ ਰਾਜ ਕੁਮਾਰ ਪੁੱਤਰ ਸੁਰਜੀਤ ਸਿੰਘ ਨੇ 12 ਨਵੰਬਰ ਨੂੰ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਸੀ। ਉਸ ਨੂੰ ਹਾਲਤ ਵਿਗੜਨ 'ਤੇ ਪਰਿਵਾਰਕ ਮੈਂਬਰਾਂ ਨੇ ਚੰਡੀਗੜ੍ਹ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਚੱਬੇਵਾਲ ਦੇ ਏ. ਐੱਸ. ਆਈ. ਗੁਰਮੇਲ ਸਿੰਘ ਨੇ ਸਿਵਲ ਹਸਪਤਾਲ 'ਚ ਦੱਸਿਆ ਕਿ ਪੋਸਟਮਾਰਟਮ ਉਪਰੰਤ ਧਾਰਾ 174 ਦੀ ਕਾਰਵਾਈ ਕਰ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।


Related News