ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ
Saturday, May 05, 2018 - 06:34 PM (IST)

ਸਰਦੂਲਗੜ੍ਹ (ਚੋਪੜਾ)— ਨਜ਼ਦੀਕੀ ਪਿੰਡ ਆਹਲੂਪੁਰ ਵਿਖੇ ਨੋਜਵਾਨ ਗਗਨਦੀਪ ਸਿੰਘ (26) ਪੁੱਤਰ ਗੁਰਚਰਨ ਸਿੰਘ ਵੱਲੋਂ ਆਰਥਿਕ ਤੰਗੀ ਕਾਰਨ ਘਰ 'ਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।| ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਹ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰਦਾ ਹੈ ਅਤੇ ਉਸ ਦੇ ਬੇਟੇ ਨੇ ਫਾਈਨੈਂਸ 'ਤੇ ਟਰਾਲਾ ਲਿਆ ਹੋਇਆ ਸੀ, ਜਿਸ ਉੱਪਰ 5-6 ਲੱਖ ਰੁਪਏ ਦਾ ਕਰਜ਼ਾ ਹੋ ਗਿਆ ਸੀ। ਇਸੇ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ 'ਚ ਉਸ ਨੇ ਘਰ 'ਚ ਫਾਹਾ ਲੇ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਤਫਤੀਸ਼ ਅਫਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ 174 ਦੀ ਕਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।