2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖੁਦਕੁਸ਼ੀ

09/09/2018 12:09:42 PM

ਜਲੰਧਰ (ਜਸਪ੍ਰੀਤ)— ਜਲੰਧਰ ਰੇਲਵੇ ਸਟੇਸ਼ਨ 'ਤੇ ਇਕ ਨਵ-ਵਿਆਹੇ ਨੌਜਵਾਨ ਵੱਲੋਂ ਟਰੇਨ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਛਾਣ ਰੋਹਿਤ ਦੇ ਰੂਪ 'ਚ ਹੋਈ ਹੈ, ਜੋਕਿ ਦਿਓਲ ਨਗਰ ਦਾ ਰਹਿਣ ਵਾਲਾ ਸੀ ਅਤੇ ਅੱਡਾ 5 ਮਾਡਲ ਟਾਊਨ 'ਚ ਬਤੌਰ ਕੈਸ਼ੀਅਰ ਵਜੋਂ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਰੋਹਿਤ ਦਾ ਵਿਆਹ 2 ਮਹੀਨੇ ਪਹਿਲਾਂ ਹੀ ਹੋਇਆ ਸੀ। ਜਿਵੇਂ ਹੀ ਇਸ ਦੀ ਮੌਤ ਦੀ ਖਬਰ ਘਰ ਪਹੁੰਚੀ ਤਾਂ ਘਰ 'ਚ ਚੀਕ-ਚਿਹਾੜਾ ਮਚ ਗਿਆ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 


Related News