ਅੰਮ੍ਰਿਤਸਰ 'ਚ ਕੇਰਲਾ ਦੇ ਇੰਜੀਨੀਅਰ ਨੇ ਕੀਤੀ ਖੁਦਕੁਸ਼ੀ (ਵੀਡੀਓ)

12/23/2019 5:49:13 PM

ਅੰਮ੍ਰਿਤਸਰ (ਸੁਮਿਤ)— ਅੰਮ੍ਰਿਤਸਰ ਦੇ ਰਾਣੀ ਕਾ ਬਾਗ ਇਲਾਕੇ 'ਚ ਕੇਰਲਾ ਦੇ ਇਕ ਇੰਜੀਨੀਅਰ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਫਰਾਂਸਿਸ ਸ਼ੇਅ ਜੂ ਨਾਂ ਦੇ ਰੂਪ 'ਚ ਹੋਈ ਹੈ, ਜੋਕਿ ਮੂਲ ਤੌਰ 'ਤੇ ਕੇਰਲਾ ਦਾ ਰਹਿਣਾ ਵਾਲਾ ਸੀ। ਉਕਤ ਨੌਜਵਾਨ ਰਾਣੀ ਕਾ ਬਾਗ 'ਚ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਉਕਤ ਨੌਜਵਾਨ ਨੇ ਜਦੋਂ ਦਰਵਾਜ਼ਾ ਨਾ ਖੋਲ੍ਹਿਆ ਗਿਆ ਤਾਂ ਫਿਰ ਗੁਆਂਢੀਆਂ ਨੇ ਇਸ ਸੂਚਨਾ ਮਕਾਨ ਮਾਲਕ ਨੂੰ ਦਿੱਤੀ। ਉਕਤ ਨੌਜਵਾਨ ਨਾਮੀ ਸ਼ੋਅ ਰੂਮ 'ਚ ਕੰਮ ਕਰਦਾ ਸੀ। 

PunjabKesari

ਮਾਲਕ ਜਸਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਅੱਜ ਸਵੇਰੇ ਉਨ੍ਹਾਂ ਨੂੰ ਗੁਆਂਢੀਆਂ ਤੋਂ ਫੋਨ ਜ਼ਰੀਏ ਸੂਚਨਾ ਮਿਲੀ ਸੀ ਕਿ ਤੁਹਾਡੇ ਘਰ 'ਚ ਕਿਰਾਏ 'ਤੇ ਰਹਿੰਦਾ ਨੌਜਵਾਨ ਦਰਵਾਜ਼ਾ ਨਹੀਂ ਖੋਲ੍ਹ ਰਿਹਾ। ਇਸ ਤੋਂ ਬਾਅਦ ਜਦੋਂ ਉਹ ਘਰ ਆਏ ਤਾਂ ਕੌਂਸਲਰ ਸਮੇਤ ਪੁਲਸ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਗਈ। ਫਿਰ ਪੁਲਸ ਦੇ ਆਉਣ 'ਤੇ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਪਤਾ ਲੱਗਾ ਕਿ ਫਰਾਂਸਿਸ ਨੇ ਖੁਦਕੁਸ਼ੀ ਕਰ ਲਈ ਹੈ। ਉਹ ਪਿਛਲੇ ਇਕ ਮਹੀਨੇ ਤੋਂ ਇਥੇ ਰਹਿ ਰਿਹਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।  

 

PunjabKesari


shivani attri

Content Editor

Related News