ਗੁਰਦਾਸਪੁਰ: ਨੌਜਵਾਨ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

05/12/2020 2:39:39 PM

ਗੁਰਦਾਸਪੁਰ (ਵਿਨੋਦ)— ਸਥਾਨਕ ਜੇਲ ਰੋਡ 'ਤੇ ਗੁਰਦੁਆਰਾ ਸਿੰਘ ਸਭਾ ਦੇ ਕੋਲ ਅਣਪਛਾਤੇ ਨੌਜਵਾਨ ਵੱਲੋਂ ਇਮਾਰਤ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ।
ਚਸ਼ਮਦੀਦਾਂ ਮੁਤਾਬਕ ਇਕ ਕਲੀਨ ਸ਼ੇਵ ਨੌਜਵਾਨ (25) ਜੇਲ ਰੋਡ 'ਤੇ ਡਾਊਨ ਟਾਊਨ ਇਮਾਰਤ ਦੇ ਕੋਲ ਘੁੰਮ ਰਿਹਾ ਸੀ। ਦੇਖਦੇ ਹੀ ਦੇਖਦੇ ਉਹ ਅਚਾਨਕ ਇਸ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਚੜ੍ਹ ਗਿਆ ਅਤੇ ਉਥੋਂ ਉਸ ਨੇ ਸੜਕ 'ਤੇ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ: ਹੈਰਾਨੀਜਨਕ: ਸਰਕਾਰੀ ਲੈਬਜ਼ 'ਚ 'ਕੋਰੋਨਾ' ਪਾਜ਼ੇਟਿਵ ਹੋ ਰਹੀਆਂ ਨੈਗੇਟਿਵ ਮਰੀਜ਼ਾਂ ਦੀਆਂ ਰਿਪੋਰਟਾਂ

ਲੋਕਾਂ ਨੇ ਜਿਵੇਂ ਹੀ ਨੌਜਵਾਨ ਨੂੰ ਸੜਕ 'ਤੇ ਡਿੱਗਦੇ ਦੇਖਿਆ ਤਾਂ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਕਤ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚੋਂ ਸਾਹਮਣੇ ਆਇਆ ਕੋਰੋਨਾ ਪਾਜ਼ੇਟਿਵ ਦਾ ਇਕ ਹੋਰ ਮਾਮਲਾ

shivani attri

This news is Content Editor shivani attri