ਮਾਂ-ਪਿਓ ਦਾ ਸਾਇਆ ਉੱਠਣ ਤੋਂ ਬਾਅਦ ਧੀਆਂ 'ਤੇ ਮੁੜ ਡਿੱਗਾ ਦੁੱਖਾਂ ਦਾ ਪਹਾੜ, ਹੁਣ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ

Saturday, Sep 05, 2020 - 10:41 PM (IST)

ਮਾਂ-ਪਿਓ ਦਾ ਸਾਇਆ ਉੱਠਣ ਤੋਂ ਬਾਅਦ ਧੀਆਂ 'ਤੇ ਮੁੜ ਡਿੱਗਾ ਦੁੱਖਾਂ ਦਾ ਪਹਾੜ, ਹੁਣ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ

ਮਾਹਿਲਪੁਰ (ਜਸਵੀਰ)— ਬਲਾਕ ਮਾਹਿਲਪੁਰ 'ਚ ਪਿੰਡ ਗੋਂਦਪੁਰ ਵਿਖੇ ਤਿੰਨ ਭੈਣਾਂ ਦੇ ਇਕਲੌਤੇ ਭਰਾ (19) ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਭੈਣ ਨਵਜੋਤ ਕੌਰ ਪਤਨੀ ਹਰਵਿੰਦਰ ਸਿੰਘ ਨੇ ਥਾਣਾ ਮਾਹਿਲਪੁਰ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਤਿੰਨ ਭੈਣਾਂ ਹਨ ਅਤੇ ਉਹ ਹੁਸ਼ਿਆਰਪੁਰ ਵਿਖੇ ਵਿਆਹੀ ਹੋਈ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ''ਚ ਦਿਨ-ਦਿਹਾੜੇ ਬੈਂਕ ''ਚ ਲੁੱਟ, ਗੰਨ ਪੁਆਇੰਟ ''ਤੇ ਖੋਹੀ ਲੱਖਾਂ ਦੀ ਨਕਦੀ

ਉਨ੍ਹਾਂ ਦੱਸਿਆ ਕਿ ਸ਼ੁੱਕਰਾਵਰ ਉਸ ਨੂੰ ਸਵੇਰੇ ਪਤਾ ਲੱਗਾ ਕਿ ਉਨ੍ਹਾਂ ਦੇ ਇਕਲੌਤਾ ਭਰਾ ਸਤਵੀਰ ਸਿੰਘ (19) ਪੁੱਤਰ ਹਰਦੇਵ ਸਿੰਘ ਵਾਸੀ ਗੋਂਦਪੁਰ ਜੋ ਕਿ ਕਾਰਪੇਂਟਰ ਦਾ ਕੰਮ ਕਰਦਾ ਸੀ, ਨੇ ਚੁਬਾਰੇ 'ਚ ਲੱਗੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਥਾਣਾ ਮਾਹਿਲਪੁਰ ਦੀ ਪੁਲਸ ਨੇ 174 ਦੀ ਕਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਨੂੰ ਘਰ ਦੇ ਹਵਾਲੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਜਾਣੋ ਵੀਕੈਂਡ ਤਾਲਾਬੰਦੀ ਦੌਰਾਨ ਪੰਜਾਬ 'ਚ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ (ਵੀਡੀਓ)
ਇਹ ਵੀ ਪੜ੍ਹੋ: ਨਾਭਾ: ਚਾਈਨੀਜ਼ ਤੜਕਾ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ


author

shivani attri

Content Editor

Related News