ਕੋਟਫਤੂਹੀ ਵਿਖੇ 19 ਸਾਲਾ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ, ਫਾਹੇ ਨਾਲ ਲਟਕਦੀ ਮਿਲੀ ਲਾਸ਼

Wednesday, Sep 01, 2021 - 06:30 PM (IST)

ਕੋਟਫਤੂਹੀ ਵਿਖੇ 19 ਸਾਲਾ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ, ਫਾਹੇ ਨਾਲ ਲਟਕਦੀ ਮਿਲੀ ਲਾਸ਼

ਕੋਟਫਤੂਹੀ (ਬਹਾਦਰ ਖਾਨ)- ਕੋਟਫਤੂਹੀ ਵਿਖੇ ਇਕ 19 ਸਾਲਾ ਨੌਜਵਾਨ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਮੰਗਤ ਰਾਮ ਪੁੱਤਰ ਹੰਸ ਰਾਜ ਨਿਵਾਸੀ ਪਿੰਡ ਬਜਰਾਵਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮੇਰਾ ਵਿਚਕਾਰਲਾ 19 ਸਾਲਾ ਲੜਕਾ ਬਿਕਰਮ ਸਿੰਘ ਅੱਡਾ ਕੋਟਫਤੂਹੀ ਵਿਖੇ ਪੀਜ਼ੇ ਦੀ ਦੁਕਾਨ ਉੱਪਰ ਇਕ ਸਾਲ ਤੋਂ ਕੰਮ ਕਰਦਾ ਸੀ। ਉਸ ਨੂੰ ਦੁਕਾਨ ਦੇ ਮਾਲਕ ਨੇ ਅੱਡੇ ਵਿਚ ਹੀ ਕਿਰਾਏ ’ਤੇ ਮਕਾਨ ਲੈ ਕੇ ਦਿੱਤਾ ਸੀ। 

ਇਹ ਵੀ ਪੜ੍ਹੋ: ਕਾਂਗਰਸ ਦਾ ਕਲੇਸ਼ ਹਲ ਕਰਵਾਉਣ ਆਏ ਰਾਵਤ ਖ਼ੁਦ ਵਿਵਾਦ 'ਚ ਫਸੇ, ਸਿੱਧੂ ਤੇ ਟੀਮ ਦੀ 5 ਪਿਆਰਿਆਂ ਨਾਲ ਕੀਤੀ ਤੁਲਨਾ

ਮੰਗਲਵਾਰ ਸਾਨੂੰ ਦੁਕਾਨ ਮਾਲਕ ਸੁਖਰਾਜ ਸਿੰਘ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਜਿਸ ਮਕਾਨ ਵਿਚ ਰਹਿੰਦਾ ਸੀ, ਉਸ ਕਮਰੇ ਨੂੰ ਅੰਦਰੋਂ ਕੁੰਡੀ ਲਾਈ ਹੋਈ ਹੈ, ਜੋ ਆਵਾਜ਼ ਦੇਣ 'ਤੇ ਦਰਵਾਜ਼ਾ ਖੜ੍ਹਕਾਉਣ ’ਤੇ ਕੋਈ ਜਵਾਬ ਨਹੀਂ ਦੇ ਰਿਹਾ। ਜਿਸ ’ਤੇ ਜਦੋਂ ਦਰਵਾਜ਼ੇ ਨੂੰ ਧੱਕਾ ਮਾਰ ਕੇ ਵੇਖਿਆ ਤਾਂ ਉਸ ਨੇ ਪੱਖੇ ਵਾਲੀ ਜਗ੍ਹਾ ਕੁੰਡੀ ਨੂੰ ਰੱਸੀ ਪਾ ਕੇ ਫਾਹਾ ਲਿਆ ਹੋਇਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਅਸੀਂ ਮੌਕੇ ’ਤੇ ਪਹੁੰਚ ਕੇ ਵੇਖਿਆ ਕਿ ਮੇਰੇ ਲੜਕੇ ਵੱਲੋਂ ਛੱਤ ਨਾਲ ਰੱਸੀ ਬੰਨ੍ਹ ਕੇ ਫਾਹਾ ਲਿਆ ਗਿਆ ਹੈ। ਮੌਕੇ ’ਤੇ ਏ. ਐੱਸ. ਆਈ. ਬਿਕਰਮਜੀਤ ਸਿੰਘ ਨੇ ਪੁਲਸ ਪਾਰਟੀ ਨਾਲ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਵੱਡੀ ਖ਼ਬਰ: SFJ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਪੰਨੂ ਖ਼ਿਲਾਫ਼ ਐੱਫ.ਆਈ.ਆਰ. ਦਰਜ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News