ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

Thursday, Jul 30, 2020 - 11:08 PM (IST)

ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (ਸੋਨੂੰ)— ਜਲੰਧਰ ਦੇ ਬਸਤੀ ਸ਼ੇਖ ਦੇ ਇਲਾਕੇ ਵੱਡਾ ਬਾਜ਼ਾਰ 'ਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ ਜਦੋਂ ਇਥੇ ਇਕ ਜਵਾਨ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਾਨਿਕ ਸ਼ਰਮਾ (21) ਦੇ ਰੂਪ 'ਚ ਹੋਈ ਹੈ, ਜੋਕਿ ਬਸਤੀ ਸ਼ੇਖ ਦਾ ਰਹਿਣ ਵਾਲਾ ਸੀ। ਵਾਰਦਾਤ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ 5 ਨੰਬਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਫਟਿਆ ਕੋਰੋਨਾ ਬੰਬ, ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਮਿਲਣ ਨਾਲ ਅੰਕੜਾ ਪੁੱਜਾ 1700 ਤੋਂ ਪਾਰ

PunjabKesari
ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਪਿਤਾ ਦੀ ਲਾਇਸੈਂਸੀ ਰਿਵਾਲਵਰ ਨਾਲ ਛਾਤੀ 'ਤੇ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਪਿਤਾ ਚੰਦਰ ਸ਼ੇਖਰ ਦਾ ਕਹਿਣਾ ਹੈ ਕਿ ਮਾਨਿਕ ਦੇ ਪੇਪਰਾਂ 'ਚੋਂ ਨੰਬਰ ਬਹੁਤ ਹੀ ਘੱਟ ਆਏ ਸਨ ਅਤੇ ਉਹ ਮੋਬਾਇਲ 'ਤੇ ਪਬਜੀ ਦੀ ਗੇਮ ਖੇਡਦਾ ਰਹਿੰਦਾ ਸੀ। ਉਕਤ ਨੌਜਵਾਨ ਬੀ. ਕਾਮ ਦੂਜੇ ਸਾਲ ਦਾ ਵਿਦਿਆਰਥੀ ਸੀ, ਜੋਕਿ ਡੀ. ਏ. ਵੀ. ਕਾਲਜ 'ਚ ਪੜ੍ਹਦਾ ਸੀ। ਉਕਤ ਨੌਜਵਾਨ ਦੇ ਪਿਤਾ ਦੀ ਦਵਾਈਆਂ ਦੀ ਦੁਕਾਨ ਹੈ ਅਤੇ ਉਹ ਆਰ. ਐੱਸ. ਐੱਸ. ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ।
ਇਹ ਵੀ ਪੜ੍ਹੋ: ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪਹਿਲੀ ਵਾਰ ਵੱਡੀ ਗਿਣਤੀ 'ਚ ਮਿਲੇ ਪਾਜ਼ੇਟਿਵ ਕੇਸ

PunjabKesari

ਉਨ੍ਹਾਂ ਦੱਸਿਆ ਕਿ ਅੱਜ ਵੀ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਪੜ੍ਹਾਈ ਕਰਨ ਲਈ ਝਿੜਕਾਂ ਦਿੱਤੀਆਂ ਸਨ ਅਤੇ ਪਬਜੀ ਗੇਮ ਖੇਡਣ ਤੋਂ ਮਨ੍ਹਾ ਕਰ ਰਹੇ ਸਨ। ਇਸੇ ਤੋਂ ਪਰੇਸ਼ਾਨ ਹੋ ਕੇ ਉਸ ਨੇ ਪਿਤਾ ਦੀ ਡਾਂਟ ਤੋਂ ਬਾਅਦ ਲਾਇਸੈਂਸੀ ਰਿਵਾਲਵਰ ਦੇ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਵਾਨ ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ।

ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਤੇ ਦੋਹਤੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ
ਇਹ ਵੀ ਪੜ੍ਹੋ:ਪਤਨੀ ਦੀ ਵੀਡੀਓ ਰਿਕਾਰਡਿੰਗ ਵਾਇਰਲ ਕਰਨ ਲਈ ਕੀਤਾ ਬਲੈਕਮੇਲ, ਮੰਗੀ 3 ਲੱਖ ਦੀ ਫਿਰੌਤੀ

PunjabKesari

ਪਿਤਾ ਦੇ ਕੰਮ 'ਤੇ ਜਾਣ ਤੋਂ ਬਾਅਦ ਮਾਰੀ ਖ਼ੁਦ ਨੂੰ ਗੋਲੀ
ਦੱਸਿਆ ਜਾ ਰਿਹਾ ਹੈ ਕਿ ਮਾਨਿਕ ਨੇ ਵਾਰਦਾਤ ਨੂੰ ਅੰਜਾਮ ਉਸ ਸਮੇਂ ਦਿੱਤਾ ਜਦੋਂ ਉਸ ਦੇ ਪਿਤਾ ਕੰਮ 'ਤੇ ਚਲੇ ਗਏ ਸਨ। ਮਿਲੀ ਜਾਣਕਾਰੀ ਮੁਤਾਬਕ ਸਵੇਰੇ ਡਾਂਟ ਤੋਂ ਬਾਅਦ ਜਦੋਂ ਉਸ ਦੇ ਪਿਤਾ ਕੰਮ 'ਤੇ ਚਲੇ ਗਏ ਸਨ ਤਾਂ ਉਕਤ ਪਰੇਸ਼ਾਨ ਨੌਜਵਾਨ ਨੇ ਆਪਣੇ ਕਮਰੇ 'ਚ ਜਾ ਕੇ ਪਿਤਾ ਦੀ ਲਾਇਸੈਂਸੀ ਰਿਵਾਲਵਰ ਦੇ ਨਾਲ ਖੁਦ ਨੂੰ ਗੋਲੀ ਮਾਰ ਲਈ। ਫਿਲਹਾਲ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜ਼ਿਲ੍ਹਾ ਜਲੰਧਰ 'ਚ ਮੁੜ ਕੋਰੋਨਾ ਦੇ 17 ਨਵੇਂ ਕੇਸਾਂ ਦੀ ਹੋਈ ਪੁਸ਼ਟੀ

PunjabKesari

ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮਾਨਿਕ
ਮਿਲੀ ਜਾਣਕਾਰੀ ਮੁਤਾਬਕ ਮਾਨਿਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਜਿਸ ਸਮੇਂ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ, ਉਸ ਸਮੇਂ ਘਰ 'ਚ ਸਿਰਫ ਉਸ ਦੀ ਛੋਟੀ ਭੈਣ ਅਤੇ ਮਾਂ ਮੌਜੂਦ ਸਨ ਅਤੇ ਵੱਡੀ ਭੈਣ ਨੂੰ ਉਹ ਕਾਲਜ 'ਚ ਛੱਡ ਕੇ ਵਾਪਸ ਘਰ ਆਇਆ ਸੀ। ਮੌਕੇ 'ਤੇ ਪੁਲਸ ਨੂੰ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਚ ਉਸ ਸਮੇਂ ਇਹ ਲਿਖਿਆ ਹੈ, ''ਮੈਂ ਬਹੁਤ ਹੀ ਬੁਰਾ ਹੈ।''

ਇਹ ਵੀ ਪੜ੍ਹੋ:  ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਕੀਤੀ ਵੱਡੀ ਠੱਗੀ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ

PunjabKesari

ਇਥੇ ਦੱਸ ਦੇਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਕਿ ਕਿਸੇ ਵਿਦਿਆਰਥੀ ਵੱਲੋਂ ਪਬਜੀ ਗੇਮ ਖੇਡਣ ਤੋਂ ਰੋਕਣ ਅਤੇ ਪੇਪਰਾਂ 'ਚੋਂ ਨੰਬਰ ਘੱਟ ਆਉਣ 'ਤੇ ਖ਼ੁਦਕੁਸ਼ੀ ਕੀਤੀ ਹੋਵੇ, ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ: ਰੂਪਨਗਰ: ਵੱਡੀ ਵਾਰਦਾਤ ਕਰਨ ਦੀ ਤਿਆਰੀ 'ਚ ਸੀ ਲੁਟੇਰਾ ਗਿਰੋਹ, ਮਾਰੂ ਹਥਿਆਰਾਂ ਸਣੇ ਗ੍ਰਿਫ਼ਤਾਰ

PunjabKesari


author

shivani attri

Content Editor

Related News