ਜਲੰਧਰ: 30 ਸਾਲਾ ਨੌਜਵਾਨ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Thursday, Jun 24, 2021 - 01:22 PM (IST)

ਜਲੰਧਰ: 30 ਸਾਲਾ ਨੌਜਵਾਨ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (ਮਹੇਸ਼)– 30 ਸਾਲਾ ਨੌਜਵਾਨ ਨੇ ਬੁੱਧਵਾਰ ਨੂੰ ਜਲੰਧਰ ਹਾਈਟਸ-1 ਵਿਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਲੰਧਰ ਹਾਈਟਸ ਪੁਲਸ ਚੌਕੀ ਦੇ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਅਮਨ ਇੰਦਰਜੀਤ ਸਿੰਘ ਪੁੱਤਰ ਅਜਿੰਦਰ ਸਿੰਘ ਵਜੋਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਸਬੰਧੀ ਅਜੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਨਹੀਂ ਹੋਏ ਹਨ।

ਇਹ ਵੀ ਪੜ੍ਹੋ:  ਹਾਈਕਮਾਨ ਨੂੰ ਮਿਲਣ ਦੇ ਬਾਅਦ ਬੋਲੇ ਪ੍ਰਤਾਪ ਬਾਜਵਾ, ਦੱਸਿਆ ਕਿਹੜੇ ਮੁੱਦਿਆਂ ’ਤੇ ਹੋਈ ਚਰਚਾ (ਵੀਡੀਓ)

ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਵੀਰਵਾਰ ਨੂੰ ਪੁਲਸ ਮ੍ਰਿਤਕ ਦਾ ਪੋਸਟਮਾਰਟਮ ਕਰਵਾਏਗੀ। ਚੌਕੀ ਇੰਚਾਰਜ ਨੇ ਕਿਹਾ ਕਿ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ। ਪੁਲਸ ਵੱਲੋਂ ਆਪਣੇ ਪੱਧਰ ’ਤੇ ਵੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜੈਮਾਲਾ ਦੀ ਰਸਮ ਤੋਂ ਬਾਅਦ ਲਾੜੇ ਨੇ ਰੱਖੀ ਅਜਿਹੀ ਮੰਗ ਕਿ ਪੈ ਗਿਆ ਭੜਥੂ, ਫਿਰ ਬਿਨਾਂ ਲਾੜੀ ਦੇ ਪੁੱਜਾ ਘਰ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News