ਪਿਆਰ 'ਚ ਧੋਖਾ ਮਿਲਣ ਤੋਂ ਬਾਅਦ ਜਲੰਧਰ ਦੇ ਇਸ ਟਿਕ-ਟਾਕ ਸਟਾਰ ਨੇ ਕੀਤੀ ਖੁਦਕੁਸ਼ੀ (ਵੀਡੀਓ)

Sunday, May 24, 2020 - 02:08 PM (IST)

ਜਲੰਧਰ (ਸੋਨੂੰ)— ਜਲੰਧਰ ਦੇ ਪਿੰਡ ਰੰਧਾਵਾ ਮਸੰਦਾ ਦੇ ਰਹਿਣ ਵਾਲੇ ਟਿਕ-ਟਾਕ ਸਟਾਰ ਖੁਸ਼ ਰੰਧਾਵਾ ਨੇ ਜ਼ਹਿਰ ਖਾ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਉਸ ਦੀ ਮੌਤ ਤੋਂ ਬਾਅਦ ਉਸ ਦੇ ਚਾਹੁਣ ਵਾਲਿਆਂ ਨੇ ਲਗਾਤਾਰ ਟਿਕ-ਟਾਕ 'ਤੇ ਵੀਡੀਓਜ਼ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਜਿਸ ਕੁੜੀ ਨਾਲ ਉਹ ਪਿਆਰ ਕਰਦਾ ਸੀ, ਉਸ ਨੇ ਵਿਆਹ ਤੋਂ ਮਨ੍ਹਾ ਕਰ ਦਿੱਤਾ ਸੀ। ਇਸੇ ਕਰਕੇ ਉਹ ਪਰੇਸ਼ਾਨ ਰਹਿੰਦਾ ਸੀ ਅਤੇ ਪਰੇਸ਼ਾਨੀ ਦੇ ਕਾਰਨ ਉਸ ਨੇ 19 ਤਰੀਕ ਨੂੰ ਜ਼ਹਿਰੀਲੀ ਚੀਜ਼ ਖਾ ਲਈ। ਇਸ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
 

PunjabKesari

ਖੁਸ਼ ਮਜ਼ਾਜ ਵਿਅਕਤੀ ਸੀ ਖੁਸ਼ ਰੰਧਾਵਾ
ਖੁਸ਼ ਰੰਧਾਵਾ ਦੇ ਚਾਚਾ ਰਵਿੰਦਰ ਨੇ ਦੱਸਿਆ ਕਿ ਉਹ ਬੇਹੱਦ ਖੁਸ਼ ਮਜ਼ਾਜ ਵਿਅਕਤੀ ਸੀ ਅਤੇ ਉਸ ਦੀ ਮੌਤ ਦਾ ਕਾਰਨ ਕੀ ਹੈ, ਉਹ ਉਨ੍ਹਾਂ ਨੂੰ ਨਹੀਂ ਪਤਾ। ਉਨ੍ਹਾਂ ਕਿਹਾ ਕਿ ਜੇਕਰ ਉਸ ਦੀ ਬਾਹਰ ਕਿਸੇ ਨਾਲ ਕੋਈ ਗੱਲ ਹੋਈ ਹੋਵੇਗੀ ਤਾਂ ਉਹ ਇਸ 'ਤੇ ਕੁਝ ਨਹੀਂ ਕਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਖੁਸ਼ ਨੇ ਆਪਣਾ ਮੋਬਾਇਲ ਵੀ ਤੋੜ ਦਿੱਤਾ ਸੀ ਅਤੇ ਜਦੋਂ ਉਸ ਦੀ ਮੌਤ ਹੋਈ ਤਾਂ ਉਹ ਉਸ ਸਮੇਂ ਘਰ 'ਚ ਨਹੀਂ ਸਨ।

PunjabKesari

ਖੁਸ਼ ਦੀ ਮਾਂ ਨੇ ਕਿਹਾ ਕਿ ਖੁਸ਼ ਦੀ ਉਮਰ 24 ਸਾਲ ਸੀ ਅਤੇ ਉਹ ਦੋ ਭਰਾ ਭੈਣ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਸ ਦੀ ਮੌਤ ਹੋਈ ਤਾਂ ਉਹ ਆਪਣੀ ਮਾਤਾ ਦੇ ਨਾਲ ਹਸਪਤਾਲ 'ਚ ਸੀ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਫੁੱਟਬਾਲ ਖੇਡਣ ਦਾ ਸ਼ੌਕੀਨ ਸੀ। ਖੁਸ਼ ਰੰਧਾਵਾ ਭਾਵੇਂ ਗਰੀਬ ਸੀ ਪਰ ਟਿਕ ਟਾਕ 'ਤੇ ਉਸ ਦੇ ਕਾਫੀ ਫੈਨ ਬਣ ਚੁੱਕੇ ਸਨ। ਉਸ ਦੇ ਫੈਨ ਦੱਸਦੇ ਹਨ ਕਿ ਉਸ ਦੀ ਮੌਤ ਦਾ ਕਾਰਨ ਪਿਆਰ 'ਚ ਮਿਲਿਆ ਧੋਖਾ ਹੈ ਪਰ ਹਕੀਕਤ ਕੀ ਹੈ ਇਹ ਰਹੱਸ ਬਣ ਗਈ ਹੈ। ਉਥੇ ਹੀ ਸੂਚਨਾ ਪਾ ਕੇ ਪੁਲਸ ਨਿੱਜੀ ਹਸਪਤਾਲ ਪੁੱਜੀ, ਜਿੱਥੇ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

PunjabKesari

ਪੁਲਸ ਨੇ ਦੱਸਿਆ ਕਿ ਉਸ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੁੜੀ ਬਾਰੇ ਉਸ ਦੀ ਮਾਂ ਨੇ ਕਿਸੇ ਵੀ ਗੱਲ ਦਾ ਜ਼ਿਕਰ ਨਹੀਂ ਕੀਤਾ ਹੈ ਅਤੇ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ 'ਤੇ ਵੀ ਕੋਈ ਸ਼ੱਕ ਨਹੀਂ ਹੈ ਅਤੇ ਉਹ ਕੋਈ ਵੀ ਕਾਰਵਾਈ ਨਹੀਂ ਕਰਵਾਉਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।

PunjabKesari


author

shivani attri

Content Editor

Related News