ਜਲੰਧਰ: 27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕਮਰੇ 'ਚ ਇਹ ਹਾਲ 'ਚ ਪੁੱਤ ਨੂੰ ਵੇਖ ਮਾਂ ਦੀਆਂ ਨਿਕਲੀਆਂ ਚੀਕਾਂ

Sunday, May 01, 2022 - 11:55 AM (IST)

ਜਲੰਧਰ: 27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕਮਰੇ 'ਚ ਇਹ ਹਾਲ 'ਚ ਪੁੱਤ ਨੂੰ ਵੇਖ ਮਾਂ ਦੀਆਂ ਨਿਕਲੀਆਂ ਚੀਕਾਂ

ਜਲੰਧਰ (ਜ. ਬ.)- ਡਿਪ੍ਰੈਸ਼ਨ ’ਚ ਚੱਲ ਰਹੇ 27 ਸਾਲਾ ਨੌਜਵਾਨ ਨੇ ਫਾਹ ਲਾ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਮੋਹਿਤ ਕੁਮਾਰ (27) ਪੁੱਤਰ ਅਸ਼ੋਕ ਕੁਮਾਰ ਨਿਵਾਸੀ ਸੰਤੋਖਪੁਰਾ ਵਜੋਂ ਹੋਈ ਹੈ। ਥਾਣਾ ਨੰਬਰ 8 ਦੇ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੋਹਿਤ ਕੁਝ ਸਮੇਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਮੋਹਿਤ ਦੇ ਪਿਤਾ ਅਸ਼ੋਕ ਕੁਮਾਰ ਸ਼ਨੀਵਾਰ ਕੰਮ ’ਤੇ ਗਏ ਸਨ ਤਾਂ ਘਰ ’ਚ ਉਨ੍ਹਾਂ ਦੀ ਪਤਨੀ ਅਤੇ ਬੇਟਾ ਮੋਹਿਤ ਹੀ ਮੌਜੂਦ ਸਨ।

ਇਹ ਵੀ ਪੜ੍ਹੋ: ਪਟਿਆਲਾ ਦੀ ਘਟਨਾ 'ਤੇ ਬੋਲੇ ਸੁਨੀਲ ਜਾਖੜ, ਸ਼ਰਾਰਤੀ ਲੋਕਾਂ ਦਾ ਕੋਈ ਧਰਮ ਨਹੀਂ ਹੁੰਦਾ

ਸ਼ਾਮੀਂ 6 ਵਜੇ ਦੇ ਲਗਭਗ ਜਦੋਂ ਮੋਹਿਤ ਦੀ ਮਾਂ ਉਸ ਨੂੰ ਵੇਖਣ ਕਮਰੇ ’ਚ ਗਈ ਤਾਂ ਉਸ ਦੀ ਲਾਸ਼ ਫਾਹ ਨਾਲ ਲਟਕ ਰਹੀ ਸੀ। ਉਸ ਦਾ ਰੌਲਾ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਕੋਲ ਸ਼ਾਮੀਂ ਲਗਭਗ 7.45 ਵਜੇ ਇਸ ਖ਼ੁਦਕੁਸ਼ੀ ਸਬੰਧੀ ਸੂਚਨਾ ਪੁੱਜੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੇ ਨਿਸ਼ਾਨੇ 'ਤੇ 'ਆਪ', ਪੰਚਾਇਤ ਮੰਤਰੀ ਧਾਲੀਵਾਲ 'ਤੇ ਲਾਇਆ ਵੱਡਾ ਇਲਜ਼ਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News