ਜਲੰਧਰ: ਵਿਆਹ ਸਮਾਗਮ ''ਚ ਗਿਆ ਸੀ ਪਰਿਵਾਰ, ਵਾਪਸ ਆਏ ਤਾਂ ਪੁੱਤ ਨੂੰ ਇਸ ਹਾਲ ਵੇਖ ਉੱਡੇ ਹੋਸ਼

03/29/2023 6:35:47 PM

ਜਲੰਧਰ (ਸੁਨੀਲ)- ਥਾਣਾ ਮਕਸੂਦਾਂ ਅਧੀਨ ਪੈਂਦੇ ਪੰਜਾਬੀ ਬਾਗ ’ਚ ਦੇਰ ਸ਼ਾਮ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ’ਚ ਪੱਖੇ ਨਾਲ ਲਟਕਦੀ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਗੁਰਦੀਪ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਪੰਜਾਬੀ ਬਾਗ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ’ਚ ਵਿਆਹ ਸਮਾਗਮ ’ਚ ਗਿਆ ਹੋਇਆ ਸੀ ਅਤੇ ਉਸ ਦਾ ਲੜਕਾ ਘਰ ’ਚ ਇਕੱਲਾ ਸੀ। ਉਸ ਨੇ ਦੁਪਹਿਰ 12 ਵਜੇ ਦੇ ਕਰੀਬ ਆਪਣੇ ਲੜਕੇ ਬੱਗਾ (19) ਨਾਲ ਗੱਲ ਕੀਤੀ ਅਤੇ ਉਸ ਸਮੇਂ ਤੱਕ ਉਹ ਬਿਲਕੁਲ ਠੀਕ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ SSP ਜਲੰਧਰ ਦਿਹਾਤੀ ਸਣੇ ਵੱਡੇ ਪੱਧਰ 'ਤੇ ਕੀਤੇ ਗਏ ਪੁਲਸ ਅਧਿਕਾਰੀਆਂ ਦੇ ਤਬਾਦਲੇ

ਉਸ ਨੇ ਦੱਸਿਆ ਕਿ ਜਦੋਂ ਉਹ ਦੇਰ ਸ਼ਾਮ ਕਰੀਬ 6.45 ਵਜੇ ਆਪਣੇ ਘਰ ਆਏ ਤਾਂ ਵਾਰ-ਵਾਰ ਖੜ੍ਹਕਾਉਣ ਦੇ ਬਾਵਜੂਦ ਘਰ ਦਾ ਮੁੱਖ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਉਸ ਨੇ ਕੰਧ ਟੱਪ ਕੇ ਅੰਦਰ ਜਾ ਕੇ ਵੇਖਿਆ ਤਾਂ ਉਸ ਦੇ ਲੜਕੇ ਦੀ ਲਾਸ਼ ਪੱਥੇ ਨਾਲ ਲਟਕ ਰਹੀ ਸੀ। ਗੁਰਦੀਪ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਵੀ ਬੱਗਾ ਦੇ ਕਤਲ ਦਾ ਖਦਸ਼ਾ ਪ੍ਰਗਟਾਇਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੂੰ ਦਿੱਤੀ ਗਈ ਅਤੇ ਉਨ੍ਹਾਂ ਮੌਕੇ ’ਤੇ ਏ. ਐੱਸ. ਆਈ. ਸਤਨਾਮ ਸਿੰਘ ਨੂੰ ਪੁਲਸ ਪਾਰਟੀ ਸਮੇਤ ਭੇਜਿਆ। ਏ. ਐੱਸ. ਆਈ. ਸਤਨਾਮ ਸਿੰਘ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤਾ ਹੈ। ਫਿਲਹਾਲ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ :  3 ਮਹੀਨਿਆਂ ਬਾਅਦ ਪੰਜਾਬ ਪਰਤੀ ਮਸਕਟ ’ਚ ਫਸੀ ਸਵਰਨਜੀਤ ਕੌਰ, ਸੁਣਾਈ ਹੱਡਬੀਤੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News