ਜਲੰਧਰ: ''ਲਵ ਮੈਰਿਜ'' ਦਾ ਦਰਦਨਾਕ ਅੰਤ, ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਨੇ ਹੋਟਲ ''ਚ ਕੀਤੀ ਖ਼ੁਦਕੁਸ਼ੀ

01/17/2022 6:39:36 PM

ਜਲੰਧਰ (ਮਹੇਸ਼)- ਪਤਾਰਾ ਥਾਣਾ ਅਧੀਨ ਪੈਂਦੇ ਪਿੰਡ ਭੋਜੋਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਇਕ ਹੋਟਲ ਵਿਚ ਪੱਖੇ ਨਾਲ ਫਾਹ ਲਾ ਕੇ ਖ਼ੁਦਕੁਸ਼ੀ ਕਰ ਲਈ। ਉਸ ਨੇ ਆਪਣੇ ਹੀ ਪਿੰਡ ਦੀ ਲੜਕੀ ਨਾਲ ਭੱਜ ਕੇ ਪ੍ਰੇਮ ਵਿਆਹ ਕਰਵਾ ਲਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਡੀਜ਼ਲ ਮਕੈਨਿਕ ਸੀ ਅਤੇ ਵਰਕਸ਼ਾਪ ’ਚ ਕੰਮ ਕਰਦਾ ਸੀ।

ਥਾਣਾ ਰਾਮਾ ਮੰਡੀ ਦੇ ਇੰਚਾਰਜ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਸੰਦੀਪ ਦੇ ਪਿਤਾ ਗੁਰਦੀਪ ਸਿੰਘ ਦੇ ਬਿਆਨਾਂ ’ਤੇ ਥਾਣਾ ਰਾਮਾ ਮੰਡੀ ’ਚ ਸੰਦੀਪ ਨਾਲ ਵਿਆਹ ਕਰਵਾਉਣ ਵਾਲੀ ਲੜਕੀ ਹਰਪ੍ਰੀਤ ਦੇ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 306 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਸੋਮਵਾਰ ਸਵੇਰੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸੰਦੀਪ 30 ਦਸੰਬਰ ਨੂੰ ਪਿੰਡ ਦੀ ਲੜਕੀ ਨਾਲ ਭੱਜ ਗਿਆ ਸੀ।

ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਇਲਜ਼ਾਮ, ਕਾਂਗਰਸ ਪਾਰਟੀ ਨੇ ਚੰਨੀ ਦਾ ‘ਨਾਈਟ ਵਾਚਮੈਨ’ ਵਾਂਗ ਕੀਤਾ ਇਸਤੇਮਾਲ

PunjabKesari

ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪਿੰਡ ਵਿਚੋਂ ਭੱਜ ਕੇ ਦੋਵੇਂ ਹੁਸ਼ਿਆਰਪੁਰ ਵਾਲੇ ਪਾਸੇ ਚਲੇ ਗਏ ਸਨ। ਦੋਵਾਂ ਨੇ 'ਲਵ ਮੈਰਿਜ' ਕਰਵਾਉਣ ਤੋਂ ਬਾਅਦ ਮਾਣਯੋਗ ਅਦਾਲਤ ’ਚ ਵੀ ਇਸ ਦੀ ਪੂਰੀ ਜਾਣਕਾਰੀ ਦਿੱਤੀ ਸੀ। ਸਬੰਧਤ ਥਾਣਾ ਪਤਾਰਾ ਵੱਲੋਂ ਅਦਾਲਤ ਨੂੰ ਸੂਚਿਤ ਕੀਤਾ ਗਿਆ ਹੈ ਕਿ ਦੋਵੇਂ ਬਾਲਗ ਹਨ ਅਤੇ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੋਈ ਉਨ੍ਹਾਂ ਨੂੰ ਨੁਕਸਾਨ ਨਾ ਪਹੁੰਚਾ ਸਕੇ।

ਇਹ ਵੀ ਪੜ੍ਹੋ:ਭੋਗਪੁਰ: ਸਪੈਸ਼ਲ ਚੈਕਿੰਗ ਦੌਰਾਨ ਸ਼ਰਾਬੀ ਹਾਲਤ ’ਚ ਮਿਲੇ ਥਾਣੇਦਾਰ ਤੇ ਹੌਲਦਾਰ, ਡਿੱਗੀ ਗਾਜ

ਐੱਸ. ਐੱਚ. ਓ. ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਸੰਦੀਪ ਅਤੇ ਹਰਪ੍ਰੀਤ ਲੱਧੇਵਾਲੀ ਯੂਨੀਵਰਸਿਟੀ ਰੋਡ ’ਤੇ ਜੈਜ਼ ਨਾਂ ਦੇ ਹੋਟਲ ’ਚ ਆਏ ਸਨ। ਮਹਿਲਾ ਪੁਲਸ ਦੀ ਮਦਦ ਨਾਲ ਪੁਲਸ ਹਿਰਾਸਤ ’ਚ ਲਈ ਗਈ ਹਰਪ੍ਰੀਤ ਨੇ ਦੱਸਿਆ ਕਿ ਦੋਵਾਂ ’ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਹ ਵਾਸ਼ਰੂਮ ’ਚ ਚਲੀ ਗਈ। ਕੁਝ ਸਮੇਂ ਬਾਅਦ ਜਦੋਂ ਉਹ ਬਾਹਰ ਆਈ ਤਾਂ ਸੰਦੀਪ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਸ ਨੇ ਆਪਣੇ ਸਿਰ ਦੇ ਪਟਕੇ ਨਾਲ ਫਾਹ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਹਰਪ੍ਰੀਤ ਨੇ ਦੱਸਿਆ ਕਿ ਉਹ ਸੰਦੀਪ ਨੂੰ ਆਟੋ ਰਾਹੀਂ ਜੌਹਲ ਹਸਪਤਾਲ ਰਾਮਾ ਮੰਡੀ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਜਾਂਚ ਕਰਨ ’ਤੇ ਦੱਸਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। ਥਾਣਾ ਰਾਮਾ ਮੰਡੀ ਦੇ ਇੰਚਾਰਜ ਨੇ ਦੱਸਿਆ ਕਿ ਪੁਲਸ ਸੋਮਵਾਰ ਸਵੇਰੇ ਲੜਕੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰੇਗੀ।

ਇਹ ਵੀ ਪੜ੍ਹੋ: ਕੋਵਿਡ ਨੂੰ ਲੈ ਕੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਿਆਸੀ ਪਾਰਟੀਆਂ ਨੂੰ ਕੀਤੀ ਇਹ ਅਪੀਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News