ਪਤਨੀ ਤੇ ਸਹੁਰਿਆਂ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸਦਮੇ 'ਚ ਪਰਿਵਾਰ

Friday, Feb 09, 2024 - 05:28 PM (IST)

ਪਤਨੀ ਤੇ ਸਹੁਰਿਆਂ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸਦਮੇ 'ਚ ਪਰਿਵਾਰ

ਸੁਲਤਾਨਪੁਰ ਲੋਧੀ (ਧੀਰ)-ਥਾਣਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਝੱਲ ਲਈ ਵਾਲਾ ਵਿਖੇ ਇਕ ਨੌਜਵਾਨ ਵੱਲੋਂ ਆਪਣੀ ਪਤਨੀ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਸ਼ੀਤਲ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਚਰਨਜੀਤ ਸਿੰਘ ਦਾ ਵਿਆਹ ਰਾਜਵਿੰਦਰ ਕੌਰ ਨਾਲ ਸਾਲ 2015 ਵਿਚ ਹੋਇਆ ਸੀ। ਜਿਸ ਤੋਂ ਬਾਅਦ ਲਗਾਤਾਰ ਉਸ ਦਾ ਪੇਕਾ ਪਰਿਵਾਰ ਅਤੇ ਉਸ ਦੀ ਪਤਨੀ ਚਰਨਜੀਤ ਸਿੰਘ ਨੂੰ ਲਗਾਤਾਰ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਉਹ ਹਰ ਰੋਜ਼ ਉਸ ਨਾਲ ਲੜਾਈ ਝਗੜਾ ਕਰਦੇ ਸੀ। ਬੀਤੀ ਰਾਤ ਵੀ ਰਾਜਵਿੰਦਰ ਕੌਰ ਅਤੇ ਉਸ ਦੇ ਪੇਕੇ ਪਰਿਵਾਰ ਨੇ ਚਰਨਜੀਤ ਸਿੰਘ ਨਾਲ ਲੜਾਈ ਝਗੜਾ ਕੀਤਾ। ਬਾਅਦ ’ਚ ਰਾਜਵਿੰਦਰ ਕੌਰ ਆਪਣੇ ਪੇਕੇ ਪਰਿਵਾਰ ਚਲੀ ਗਈ।

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੇਰੇ ਭਰਾ ਚਰਨਜੀਤ ਸਿੰਘ ਨੇ ਬੀਤੇ ਦਿਨ ਰਾਤ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨੂੰ ਸਾਡੇ ਵੱਲੋਂ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਡਿਊਟੀ ’ਤੇ ਮੌਜੂਦ ਡਾਕਟਰਾਂ ਵੱਲੋਂ ਰੈਫਰ ਕਰ ਦਿੱਤਾ ਗਿਆ। ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਆਪਣੇ ਵਿਆਹ ਦਾ ਕਾਰਡ ਦੇਣ ਆਏ ਟ੍ਰੈਵਲ ਏਜੰਟ ਨੇ ਔਰਤ ਨਾਲ ਟੱਪੀਆਂ ਹੱਦਾਂ, ਕੀਤਾ ਜਬਰ-ਜ਼ਿਨਾਹ

ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੇਰੇ ਭਰਾ ਨੂੰ ਉਸ ਦੇ ਪੇਕੇ ਪਰਿਵਾਰ ਨੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਹੈ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਦੂਜੇ ਪਾਸੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਸਿੰਗਾਰਾ ਸਿੰਘ, ਜਗਜੀਤ ਸਿੰਘ, ਬਲਬੀਰ ਸਿੰਘ, ਸੰਦੀਪ ਸਿੰਘ, ਨਵਰੂਪ ਸਿੰਘ ਅਤੇ ਹੋਰ ਹਾਜ਼ਰ ਸਨ।

ਪੁਲਸ ਨੇ ਮੁਲਜ਼ਮ ਪਤਨੀ ਅਤੇ ਉਸ ਦੇ ਚਚੇਰੇ ਭਰਾ ਖ਼ਿਲਾਫ਼ ਮਾਮਲਾ ਕੀਤਾ ਦਰਜ
ਇਸ ਸਬੰਧੀ ਜਦੋਂ ਥਾਣਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਇੰਸਪੈਕਟਰ ਹਰਗੁਰਦੇਵ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਸ਼ੀਤਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸੁਲਤਾਨਪੁਰ ਲੋਧੀ ’ਚ ਕਥਿਤ ਮੁਲਜ਼ਮ ਪਤਨੀ ਰਾਜਵਿੰਦਰ ਕੌਰ ਤੇ ਮਨਜੀਤ ਸਿੰਘ ਦੇ ਖ਼ਿਲਾਫ਼ ਖ਼ੁਦਕੁਸ਼ੀ ਕਰਨ ਲਈ ਉਕਸਾਉਣ ਦੇ ਇਲਜ਼ਾਮ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਖੜਗੇ ਦੇ ਸਮਾਗਮ ਦਾ ਸੱਦਾ ਉਡੀਕ ਰਹੇ ਸਿੱਧੂ, ਕਿਹਾ, 'ਟੁੱਚੂ ਬੰਦੇ ਦੇ ਕਹਿਣ 'ਤੇ ਕਿਵੇਂ ਬਾਹਰ ਕਰ ਦੇਣਗੇ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News