ਤੰਗ-ਪਰੇਸ਼ਾਨ ਹੋ ਕੇ ਨਾਬਾਲਗ ਬੱਚੇ ਨੇ ਕੀਤੀ ਸੀ ਖ਼ੁਦਕੁਸ਼ੀ, ਪੁੱਤ ਦੀ ਤਸਵੀਰ ਨੂੰ ਫੜ ਮਾਪੇ ਲਾ ਰਹੇ ਇਨਸਾਫ਼ ਦੀ ਗੁਹਾਰ
Thursday, Jan 20, 2022 - 02:12 PM (IST)
ਮੁਕੇਰੀਆਂ (ਝਾਵਰ)- ਮੁਕੇਰੀਆਂ ਪੁਲਸ ਨੇ ਇਕ ਨਾਬਾਲਗ ਬੱਚਾ ਰਾਹੁਲ ਰਾਏ ਨੂੰ ਤੰਗ ਪ੍ਰੇਸ਼ਾਨ ਕਰਨ, ਸਰੀਰਕ ਸ਼ੋਸ਼ਣ ਕਰਨ ਅਤੇ ਧਮਕੀਆਂ ਦੇਣ ਸਬੰਧੀ ਜੋ 22 ਦਸੰਬਰ 2021 ਨੂੰ ਧਾਰਾ 306 ਅਧੀਨ ਮੋਹਿਤ ਸ਼ਰਮਾ ਵਿਰੁੱਧ ਕੇਸ ਦਰਜ ਕੀਤਾ ਸੀ। ਇਸ ਸਬੰਧੀ ਮ੍ਰਿਤਕ ਬੱਚੇ ਦੇ ਪਿਤਾ ਰਵੀ ਕੁਮਾਰ ਅਤੇ ਮਾਤਾ ਪ੍ਰਤੀਮਾ ਰਾਏ ਨੇ ਰੋਂਦਿਆ ਦੱਸਿਆ ਕਿ ਇਕ ਪਾਸੇ ਤਾਂ ਉਨ੍ਹਾਂ ਦੇ ਪੁੱਤਰ ਦੀ ਜਾਨ ਗਈ ਹੈ, ਜਿਸ ਨੇ ਪੱਖੇ ਨਾਲ ਫਾਹਾ ਲਾ ਲਿਆ। ਜਦਕਿ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਮੁਕੇਰੀਆਂ ਪੁਲਸ ਵੱਲੋਂ ਅੱਜੇ ਤੱਕ ਇਸ ਕੇਸ ਨਾਲ ਸਬੰਧਤ ਵਿਅਕਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਿਹੰਗ ਸਿੰਘ ਗੁਰਦੇਵ ਸਿੰਘ ਵੀ ਸਨ।
ਇਹ ਵੀ ਪੜ੍ਹੋ: ਜਲੰਧਰ ਦੇ ਡੀ. ਸੀ. ਵੱਲੋਂ ਆਈਲੈੱਟਸ ਸੈਂਟਰਾਂ ਨੂੰ ਵੱਡੀ ਰਾਹਤ, ਜਾਰੀ ਕੀਤੇ ਇਹ ਨਵੇਂ ਹੁਕਮ
ਇਸ ਮੌਕੇ ਮ੍ਰਿਤਕ ਲੜਕੇ ਦੇ ਮਾਤਾ-ਪਿਤਾ ਨੇ ਹੱਥ ਵਿਚ ਫੋਟੋ ਫੜ ਕੇ ਦੱਸਿਆ ਕਿ ਇਸ ਕੇਸ ਨਾਲ ਸਬੰਧਤ ਵਿਅਕਤੀ ਦੀ ਗ੍ਰਿਫ਼ਤਾਰੀ ਤਾਂ ਇਕ ਪਾਸੇ, ਉਨ੍ਹਾਂ ਨੂੰ ਉਲਟ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਰਾਜ਼ੀਨਾਮਾ ਕਰਨ ਲਈ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ, ਡੀ. ਐੱਸ. ਪੀ. ਮੁਕੇਰੀਆਂ ਨੂੰ ਅਪੀਲ ਕੀਤੀ ਕਿ ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ, ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਜਿਹੜੇ ਲੋਕ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਜੇਕਰ ਇਸ ਸਬੰਧ ਵਿਚ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਅਗਲੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਜਦੋਂ ਥਾਣਾ ਮੁਖੀ ਮੁਕੇਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਹੋ ਸਕੀ। ਇਸ ਕੇਸ ਨਾਲ ਸਬੰਧਤ ਏ.ਐੱਸ.ਆਈ. ਸੁਖਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਦੋਂ ਵੀ ਇਸ ਕੇਸ ਨਾਲ ਸਬੰਧਤ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਜਾਂਦੀ ਹੈ ਤਾਂ ਉਹ ਨਾ ਹੀ ਆਪਣੇ ਘਰ ਅਤੇ ਹੋਰ ਟਿਕਾਣਿਆਂ ’ਤੇ ਮਿਲਿਆ ਹੈ ਪਰ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ: ਪਰਗਟ ਸਿੰਘ ਦਾ ਵੱਡਾ ਐਲਾਨ, ਨਵੀਂ ਸਰਕਾਰ ਬਣਨ ਤੋਂ ਪਹਿਲਾਂ 36 ਹਜ਼ਾਰ ਮੁਲਾਜ਼ਮ ਹੋਣਗੇ ਪੱਕੇ, ਕੈਪਟਨ ਨੂੰ ਦਿੱਤਾ ਚੈਲੇਂਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ