ਰਾਤ ਵੇਲੇ ਨਾਬਾਲਗਾ ਨੂੰ ਭਜਾ ਕੇ ਲੈ ਗਿਆ ਨੌਜਵਾਨ, ਪਿਤਾ ਦੀ ਸ਼ਿਕਾਇਤ ''ਤੇ ਪੁਲਸ ਨੇ ਦਰਜ ਕੀਤਾ ਮਾਮਲਾ

07/02/2024 11:11:14 AM

ਲੁਧਿਆਣਾ (ਜਗਰੂਪ)- ਥਾਣਾ ਜਮਾਲਪੁਰ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਨਬਾਲਗਾ ਨੂੰ  ਵਰਗਲਾ ਕੇ ਲਿਜਾਣ ਤਹਿਤ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕੀਤੀ ਹੈ। ਥਾਣਾ ਜਮਾਲਪੁਰ ਅਧੀਨ ਆਉਂਦੇ ਇਲਾਕੇ 'ਚ ਇਕ ਪਿਤਾ ਨੇ ਪੁਲਸ ਨੂੰ  ਸ਼ਿਕਾਇਤ ਦਿੱਤੀ ਕਿ ਉਸ ਦੀ 16 ਸਾਲਾ ਲੜਕੀ 20 ਜੂਨ ਨੂੰ  ਦੀ ਰਾਤ ਨੂੰ  ਬਿਨਾਂ ਪੁੱਛੇ ਕਿਧਰੇ ਚਲੀ ਗਈ। ਪਹਿਲਾਂ ਤਾਂ ਉਨ੍ਹਾਂ ਨੇ ਆਪਣੇ ਹੀਲੇ ਵਸੀਲਿਆਂ ਨਾਲ ਪਤਾ ਕਰਨ ਦੀ ਕੋਸ਼ਿਸ ਕੀਤੀ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਸਰ ਲੁੱਟ ਕਾਂਡ 'ਚ ਹੋਇਆ ਸਨਸਨੀਖੇਜ਼ ਖ਼ੁਲਾਸਾ

ਪਰ ਹੁਣ ਉਨ੍ਹਾਂ ਨੂੰ  ਭਾਲ ਕਰਨ 'ਤੇ ਪਤਾ ਲੱਗਿਆ ਕਿ ਸਰਬਜੀਤ ਸਿੰਘ ਨਾਂ ਦਾ ਲੜਕਾ ਉਸ ਨੂੰ  ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੇ ਭਜਾ ਕੇ ਲੈ ਗਿਆ ਹੈ। ਇਸ ਸ਼ਿਕਾਇਤ 'ਤੇ ਪੁਲਸ ਨੇ ਸਰਬਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਲਾਡੀ ਦਾ ਮਕਾਨ ਨੇੜੇ ਜਿੰਦਲ ਦਾ ਡਿਪੂ ਪਿੰਡ ਮੁੰਡੀਆਂ ਖੁਰਦ ਦੇ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News