12ਵੀਂ ਦੀ ਵਿਦਿਆਰਥਣ ਨੂੰ ਵਿਆਹ ਲਈ ਮਜਬੂਰ ਕਰਦਾ ਸੀ ਨੌਜਵਾਨ, ਫਿਰ ਕੁੜੀ ਨੇ ਜੋ ਕੀਤਾ ਜਾਣ ਰਹਿ ਜਾਓਗੇ ਦੰਗ

Monday, Jul 08, 2024 - 09:02 AM (IST)

12ਵੀਂ ਦੀ ਵਿਦਿਆਰਥਣ ਨੂੰ ਵਿਆਹ ਲਈ ਮਜਬੂਰ ਕਰਦਾ ਸੀ ਨੌਜਵਾਨ, ਫਿਰ ਕੁੜੀ ਨੇ ਜੋ ਕੀਤਾ ਜਾਣ ਰਹਿ ਜਾਓਗੇ ਦੰਗ

ਚੌਂਕ ਮਹਿਤਾ (ਕੈਪਟਨ)- ਇਕ ਨੌਜਵਾਨ ਤੋਂ ਤੰਗ ਆ ਕੇ 19 ਸਾਲਾ ਲੜਕੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ ਗਈ, ਜਿਸ ’ਤੇ ਫੌਰੀ ਕਾਰਵਾਈ ਕਰਦਿਆਂ ਥਾਣਾ ਮਹਿਤਾ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਢੀਂਡਸਾ ਦੀ ਅਗਵਾਈ ਵਿਚ ਪੁਲਸ ਨੇ ਕੁਝ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਅੱਜ ਇਥੇ ਮ੍ਰਿਤਕ ਲੜਕੀ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਮੇਰੀ ਲੜਕੀ ਪਵਨਦੀਪ ਕੌਰ ਉਮਰ ਕਰੀਬ 19 ਸਾਲ ਜਿਸ ਨੇ ਇਸ ਸਾਲ ਬਾਰਵੀ ਜਮਾਤ ਪਾਸ ਕੀਤੀ ਸੀ, ਨੂੰ ਜਸ਼ਨਦੀਪ ਸਿੰਘ ਹਨੀ ਨਾਜਾਇਜ਼ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਆਪਣੇ ਨਾਲ ਜਬਰੀ ਵਿਆਹ ਕਰਾਉਣ ਲਈ ਮਜਬੂਰ ਕਰਦਾ ਸੀ। ਜਿਸ ਖਿਲਾਫ ਅਸੀਂ ਪੁਲਸ ਨੂੰ ਦਰਖਾਸਤ ਵੀ ਦਿੱਤੀ ਸੀ, ਮੇਰੀ ਲੜਕੀ ਅਤੇ ਸਾਡਾ ਸਾਰਾ ਪਰਿਵਾਰ ਇਸ ਸਭ ਤੋਂ ਬਹੁਤ ਪ੍ਰੇਸ਼ਾਨ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਈ ਤਾਬੜਤੋੜ ਫਾਇਰਿੰਗ! 4 ਵਿਅਕਤੀਆਂ ਦੀ ਗਈ ਜਾਨ, ਅੱਧਾ ਦਰਜਨ ਲੋਕ ਜ਼ਖ਼ਮੀ

ਇਸ ਦੇ ਚਲਦਿਆਂ ਉਕਤ ਨੌਜਵਾਨ ਤੋਂ ਦੁਖੀ ਹੋ ਕੇ ਅਖੀਰ ਪਵਨਦੀਪ ਕੌਰ ਨੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖ਼ੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਲੜਕੀ ਦੇ ਪਿਤਾ ਕੇਵਲ ਸਿੰਘ ਅਤੇ ਇੱਥੇ ਮੌਜੂਦ ਸਾਬਕਾ ਸਰਪੰਚ ਅਤੇ ਮਾਰਕੀਟ ਕਮੇਟੀ ਮਹਿਤਾ ਦੇ ਸਾਬਕਾ ਚੇਅਰਮੈਨ ਜਥੇ ਗੁਰਮੀਤ ਸਿੰਘ ਖੱਬੇਰਾਜਪੂਤਾਂ ਨੇ ਦੱਸਿਆ ਕਿ ਮੌਤ ਤੋਂ ਪਹਿਲਾ ਇਕ ਵੀਡੀਓ ਵਿਚ ਲੜਕੀ ਨੇ ਬਿਆਨ ਵੀ ਦਿੱਤਾ ਹੈ ਕਿ ਮੈ ਜਸ਼ਨਦੀਪ ਸਿੰਘ ਹਨੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਦਾ ਸੇਵਨ ਕੀਤਾ ਹੈ। ਉਨ੍ਹਾਂ ਨੇ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਤੋਂ ਉਕਤ ਨੌਜਵਾਨ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਉੱਧਰ ਇਸ ਮਾਮਲੇ ਸਬੰਧੀ ਮਹਿਤਾ ਪੁਲਸ ਨੇ ਮੁਕੱਦਮਾਂ ਦਰਜ ਕਰ ਲਿਆ ਹੈ। ਥਾਣਾ ਮਹਿਤਾ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਨੇ ਆਖਿਆ ਕਿ ਜਸ਼ਨਦੀਪ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News