ਵੱਡੀ ਵਾਰਦਾਤ ਨਾਲ ਮੁੜ ਦਹਿਲਿਆ ਪੰਜਾਬ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

Monday, Sep 23, 2024 - 01:21 PM (IST)

ਵੱਡੀ ਵਾਰਦਾਤ ਨਾਲ ਮੁੜ ਦਹਿਲਿਆ ਪੰਜਾਬ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਭੋਗਪੁਰ (ਰਾਜੇਸ਼ ਸੂਰੀ)- ਪੰਜਾਬ ਵਿਚ ਫਿਰ ਤੋਂ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਭੋਗਪੁਰ ਸ਼ਹਿਰ ਵਿਚ ਐਤਵਾਰ ਦੇਰ ਰਾਤ ਇਕ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।  ਹੁਣ ਤੱਕ ਪ੍ਰਾਪਤ ਵੇਰਵਿਆਂ ਅਨੁਸਾਰ ਭੋਗਪੁਰ ਸ਼ਹਿਰ ਵਿਚ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਹਥਿਆਰਾਂ ਨਾਲ ਲੈਸ ਹਮਲਾਵਰਾਂ ਵੱਲੋਂ ਇਕ ਨੌਜਵਾਨ 'ਤੇ ਤਾਬਾੜਤੋੜ ਗੋਲ਼ੀਆਂ ਚਲਾਈਆਂ ਗਾਈਆਂ, ਜਿਸ ਵਿਚ ਕੁਝ ਗੋਲ਼ੀਆਂ ਨੌਜਵਾਨ ਦੇ ਸਿਰ ਵਿਚ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਪਾਲ ਸਿੰਘ ਉਰਫ਼ ਸ਼ਾਲੁ ਵਜੋਂ ਹੋਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ-  ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਗੈਂਗ ਦਾ ਪਰਦਾਫਾਸ਼, 17 ਮੁਲਜ਼ਮ ਗ੍ਰਿਫ਼ਤਾਰ

ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਕਮਲ ਸਿੰਘ ਖੱਖ ਨੇ ਦੱਸਿਆ ਕਿ ਇਨ੍ਹਾਂ ਨੋਜਵਾਨਾਂ ਦੀ ਆਪਸੀ ਰੰਜਿਸ਼ ਕਰਕੇ ਕੋਈ ਤਕਰਾਰ ਸੀ, ਜਿਸ ਕਰਕੇ ਕੁਝ ਨੌਜਵਾਨਾਂ ਨੇ ਜਸਪਾਲ ਸਿੰਘ ਸ਼ਾਲੂ ਨੂੰ ਗੋਲ਼ੀਆਂ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤਾ ਹੈ ਅਤੇ ਥਾਣਾ ਭੋਗਪੁਰ ਦੀ ਪੁਲਸ ਨੂੰ ਇਤਲਾਹ ਮਿਲਦੀਆਂ ਹੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ 4 ਹਮਲਾਵਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਕੇਸ ਜੋ ਹੋਰ ਵਿਅਕਤੀ ਹਨ, ਉਨ੍ਹਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਨਵਜੋਤ ਸਿੰਘ ਸਿੱਧੂ ਨੇ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਕਿਹਾ-6 ਮਹੀਨੇ ਪਹਿਲਾਂ ਤੇ ਅੱਜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News