ਲਾਅ ਕਾਲਜ ''ਚ ਕੁੜੀ ਨੂੰ ਗੋਲੀ ਮਾਰਨ ਵਾਲੇ ਮੁੰਡੇ ਦੀ ਮੌਤ, ਹਾਲਤ ਸੀ ਬੇਹੱਦ ਨਾਜ਼ੁਕ (ਵੀਡੀਓ)
Thursday, Feb 12, 2026 - 10:01 AM (IST)
ਅੰਮ੍ਰਿਤਸਰ (ਦਲਜੀਤ) : ਤਰਨਤਾਰਨ ਦੇ ਲਾਅ ਕਾਲਜ 'ਚ ਪੜ੍ਹ ਰਹੀ ਇਕ ਕੁੜੀ ਨੂੰ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰਨ ਵਾਲੇ ਨੌਜਵਾਨ ਪ੍ਰਿੰਸ ਦੀ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪ੍ਰਿੰਸ ਦੇ ਸਿਰ 'ਚ ਗੋਲੀ ਲੱਗੀ ਸੀ, ਜੋ ਆਰ-ਪਾਰ ਹੋ ਗਈ ਸੀ, ਜਿਸ ਕਾਰਨ ਉਸ ਦੀ ਹਾਲਤ ਸ਼ੁਰੂ ਤੋਂ ਹੀ ਬਹੁਤ ਗੰਭੀਰ ਬਣੀ ਹੋਈ ਸੀ। ਹਸਪਤਾਲ ਪ੍ਰਸ਼ਾਸਨ ਵੱਲੋਂ ਪ੍ਰਿੰਸ ਦੀ ਜਾਨ ਬਚਾਉਣ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਹਾਲਤ 'ਚ ਸੁਧਾਰ ਨਾ ਆਉਣ ਕਾਰਨ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : LPG ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ! ਪੰਜਾਬ ਦੇ 56 ਪਿੰਡਾਂ 'ਚ ਮਚੀ ਹਾਹਾਕਾਰ
ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਪ੍ਰਿੰਸ ਨੂੰ ਹਸਪਤਾਲ ਲਿਆਂਦਾ ਗਿਆ ਸੀ, ਉਸ ਸਮੇਂ ਵੀ ਉਸ ਦੀ ਹਾਲਤ ਬੇਹੱਦ ਨਾਜ਼ੁਕ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
ਬੀਤੀ ਸ਼ਾਮ ਤੋਂ ਉਸ ਦਾ ਬਲੱਡ ਪ੍ਰੈੱਸ਼ਰ ਲਗਾਤਾਰ ਘੱਟ ਰਿਹਾ ਸੀ ਅਤੇ ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਉਸ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਆਈ. ਸੀ. ਯੂ. 'ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਲਗਾਤਾਰ ਜੱਦੋ-ਜਹਿਦ ਕੀਤੀ ਗਈ, ਪਰ ਉਸ ਦੀ ਮੌਤ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
