ਜਾਲ ’ਚ ਫਸਾ ਕੇ ਪ੍ਰੇਮੀ ਨੇ ਵਾਇਰਲ ਕੀਤੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਤਸਵੀਰਾਂ, ਮਾਮਲਾ ਦਰਜ

Friday, Feb 12, 2021 - 03:50 PM (IST)

ਜਾਲ ’ਚ ਫਸਾ ਕੇ ਪ੍ਰੇਮੀ ਨੇ ਵਾਇਰਲ ਕੀਤੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਤਸਵੀਰਾਂ, ਮਾਮਲਾ ਦਰਜ

ਤਰਨਤਾਰਨ (ਰਾਜੂ) - ਤਰਨਤਾਰਨ ਵਿਖੇ ਪ੍ਰੇਮ ਜਾਲ ’ਚ ਫਸਾ ਕੇ ਇਕ ਮੁੰਡੇ ਵਲੋਂ ਕੁੜੀ ਦੀ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦਾ ਪਤਾ ਲੱਗਦੇ ਸਾਰ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਇਕ ਨੌਜਵਾਨ ਵਿਰੁੱਧ ਕੇਸ ਦਰਜ ਕਰ ਦਿੱਤਾ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ 25 ਸਾਲਾਂ ਕੁੜੀ ਨੇ ਦੱਸਿਆ ਕਿ ਉਹ ਸਿਮਰਨਜੀਤ ਸਿੰਘ ਨਾਮਕ ਮੁੰਡੇ ਨਾਲ ਪਿਆਰ ਕਰਦੀ ਸੀ।

ਉਸ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਨੂੰ ਬਹਿਲਾ ਫੁਸਲਾ ਕੇ ਧੋਖੇ ਨਾਲ ਉਸ ਦੀਆਂ ਅਸ਼ਲੀਲ ਫੋਟੋਆਂ ਖਿੱਚ ਲਈਆਂ ਅਤੇ ਫਿਰ ਬਲੈਕਮੇਲ ਕਰਦਿਆਂ ਉਸ ਤਸਵੀਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ। ਇਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਮੁੱਦਈਆ ਦੇ ਬਿਆਨਾਂ ’ਤੇ ਸਿਮਰਨਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਕੱਲਾ ਖ਼ਿਲਾਫ਼ ਮੁਕੱਦਮਾ ਨੰਬਰ 15 ਧਾਰਾ 67ਏ/66-ਈ/ਆਈ.ਟੀ. ਐਕਟ 500 ਆਈ. ਪੀ. ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।


author

rajwinder kaur

Content Editor

Related News