ਲੁਧਿਆਣਾ: ਸਿਰਫ਼ਿਰੇ ਆਸ਼ਿਕ ਦੀ ਸ਼ਰਮਨਾਕ ਕਰਤੂਤ! ਮੁਹੱਲੇ 'ਚ ਲਵਾ ਦਿੱਤੇ ਪ੍ਰੇਮਿਕਾ ਦੇ ਅਸ਼ਲੀਲ ਫਲੈਕਸ

Monday, Mar 18, 2024 - 09:08 AM (IST)

ਲੁਧਿਆਣਾ: ਸਿਰਫ਼ਿਰੇ ਆਸ਼ਿਕ ਦੀ ਸ਼ਰਮਨਾਕ ਕਰਤੂਤ! ਮੁਹੱਲੇ 'ਚ ਲਵਾ ਦਿੱਤੇ ਪ੍ਰੇਮਿਕਾ ਦੇ ਅਸ਼ਲੀਲ ਫਲੈਕਸ

ਲੁਧਿਆਣਾ: ਲੁਧਿਆਣਾ ਵਿਚ ਇਕ ਸਿਰਫ਼ਿਰੇ ਆਸ਼ਿਕ ਵੱਲੋਂ ਕੁੜੀ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮਿਕਾ ਵੱਲੋਂ ਵਿਆਹ ਤੋਂ ਇਨਕਾਰ ਕੀਤੇ ਜਾਣ ਤੋਂ ਨਾਰਾਜ਼ ਆਸ਼ਿਕ ਨੇ ਉਸ ਦੇ ਘਰ ਦੇ ਬਾਹਰ ਉਸ ਦੇ ਅਸ਼ਲੀਲ ਫਲੈਕਸ ਲਗਵਾ ਦਿੱਤੇ। ਹੋਰ ਤਾਂ ਹੋਰ ਉਸ ਨੇ ਕੁੜੀ ਦੀਆਂ ਅਸ਼ਲੀਲ ਤਸਵੀਰਾਂ ਉਸ ਦੇ ਰਿਸ਼ਤੇਦਾਰਾਂ ਨੂੰ ਵੀ ਭੇਜ ਦਿੱਤੀਆਂ। 

ਇਸ ਸਬੰਧੀ ਸ਼ਿਕਾਇਤ ਮਿਲਣ 'ਤੇ ਜਗਰਾਓਂ ਸਿਟੀ ਥਾਣਾ ਦੀ ਪੁਲਸ ਨੇ ਕੁੜੀ ਦੀ ਸ਼ਿਕਾਇਤ 'ਤੇ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਦਾਸਪੁਰ ਵਾਸੀ ਰਾਜਕੁਮਾਰ ਤੇ ਜਗਰਾਓਂ ਦੇ ਸ਼ਕਤੀ ਨਗਰ ਵਾਸੀ ਦੀਪਕ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਦੀਪਕ ਨੂੰ ਗ੍ਰਿਫ਼ਤਾਰ ਕਰ ਉਸ ਨੇੜੇ ਮੋਬਾੀਲ ਤੇ ਫਲੈਕਸ ਵੀ ਬਰਾਮਦ ਕੀਤੇ ਹਨ, ਜਦਕਿ ਰਾਜਕੁਮਾਰ ਵਿਦੇਸ਼ ਫਰਾਰ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ: ਚੋਣਾਂ ਦੇ ਐਲਾਨ ਮਗਰੋਂ ਪ੍ਰੀਖਿਆ ਦੀਆਂ ਤਾਰੀਖ਼ਾਂ ਨੂੰ ਲੈ ਕੇ ਵੱਡੀ ਅਪਡੇਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਗਰੂਪ ਸਿੰਘ ਦਾ ਕਹਿਣਾ ਹੈ ਕਿ ਪੀੜਤਾ ਨੇ ਸ਼ਿਕਾਇਤ ਵਿਚ ਦੱਸਿਆ ਹੈ ਕਿ 2019 ਵਿਚ ਉਸ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ, ਇਸ ਦੌਰਾਨ ਦੋਹਾਂ ਵਿਚ ਫ਼ੋਨ 'ਤੇ ਗੱਲਬਾਤ ਹੋਣ ਲੱਗ ਪਈ। ਬਾਅਦ ਵਿਚ ਰਾਜਕੁਮਾਰ ਨੇ ਕਿਸੇ ਹੋਰ ਕੁੜੀ ਨਾਲ ਵਿਆਹ ਕਰਵਾ ਲਿਆ। ਜਿਸ ਤੋਂ ਬਾਅਦ ਉਸ ਨੇ ਰਾਜਕੁਮਾਰ ਦਾ ਫ਼ੋਨ ਚੁੱਕਣਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਰਾਜ ਕੁਮਾਰ ਵਿਦੇਸ਼ ਚਲਾ ਗਿਆ ਤੇ ਮਲੇਸ਼ੀਆ ਜਾ ਕੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਮਲੇਸ਼ੀਆ ਆ ਕੇ ਉਸ ਨਾਲ ਵਿਆਹ ਕਰਵਾ ਲਵੇ, ਨਹੀਂ ਤਾਂ ਉਸ਼ ਦੀਆਂ ਤਸਵੀਰਾਂ ਵਾਇਰਲ ਕਰ ਦੇਵੇਗਾ। ਇਸ ਮਗਰੋਂ ਉਸ ਨੇ ਰਾਜਕੁਮਾਰ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਤਾਂ ਉਸ ਨੇ ਗੁੱਸੇ ਵਿਚ ਆ ਕੇ ਫੇਕ ਆਈ.ਡੀ. ਬਣਾ ਕੇ ਅਸ਼ਲੀਲ ਫੋਟੋਆਂ ਅਪਲੋਡ ਕਰ ਦਿੱਤੀਆਂ। ਇੰਨਾ ਹੀ ਨਹੀਂ ਉਸ ਨੇ ਆਪਣੇ ਦੋਸਤ ਨਾਲ ਰੱਲ ਕੇ ਉਸ ਦੇ ਅਸ਼ਲੀਲ ਫਲੈਕਸ ਬਣਵਾ ਕੇ ਉਸ ਦੇ ਘਰ ਦੇ ਬਾਹਰ ਵੀ ਲਗਵਾ ਦਿੱਤੇ। ਜਿਸ ਮਗਰੋਂ ਪੁਲਸ ਨੇ ਉਸ ਦੇ ਦੋਸਤ ਦੀਪਕ ਨੂੰ ਫ਼ਿਲਹਾਲ ਗ੍ਰਿਫ਼ਤਾਰ ਕਰ ਲਿਆ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News