ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ 5 ਵਿਆਕਤੀਆਂ ਖਿਲਾਫ ਮਾਮਲਾ ਦਰਜ

Saturday, Mar 31, 2018 - 01:44 PM (IST)

ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ 5 ਵਿਆਕਤੀਆਂ ਖਿਲਾਫ ਮਾਮਲਾ ਦਰਜ

ਟਾਂਡਾ ਉੜਮੁੜ (ਪੰਡਿਤ ਵਰਿੰਦਰ)— ਪਿੰਡ ਪ੍ਰੇਮਪੁਰ 'ਚ ਬੀਤੇ ਦਿਨ ਹੋਏ ਝਗੜੇ ਦੇ ਸਬੰਧ 'ਚ ਟਾਂਡਾ ਪੁਲਸ ਨੇ ਸ਼ਨੀਵਾਰ ਦੂਜੀ ਧਿਰ ਦੇ ਬਿਆਨ ਦੇ ਆਧਾਰ 'ਤੇ ਕਰਾਸ ਪਰਚਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਹਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਦੇ ਬਿਆਨ ਦੇ ਆਧਾਰ 'ਤੇ ਲਖਵਿੰਦਰ ਸਿੰਘ ਲੱਖਾਂ ਪੁੱਤਰ ਸੂਰਤ ਸਿੰਘ, ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ, ਸਵਰਨ ਸਿੰਘ ਪੁੱਤਰ ਸਰਦਾਰ ਸਿੰਘ, ਸਤਵਿੰਦਰ ਸਿੰਘ ਪੁੱਤਰ ਚਰਨ ਸਿੰਘ ਅਤੇ ਹਰਭਜਨ ਸਿੰਘ ਪੁੱਤਰ ਸਰਦਾਰ ਸਿੰਘ ਦੇ ਖਿਲਾਫ ਦਰਜ ਕੀਤਾ ਹੈ। 
ਪੁਲਸ ਨੂੰ ਦਿੱਤੇ ਗਏ ਬਿਆਨ 'ਚ ਹਰਦੀਪ ਸਿੰਘ ਨੇ ਦੱਸਿਆ ਕੇ ਮਾਮੂਲੀ ਰੰਜਿਸ਼ ਨੂੰ ਲੈ ਕੇ ਉਕਤ ਦੋਸ਼ੀਆਂ ਨੇ ਗਲੀ 'ਚ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਨੂੰ ਅਤੇ ਉਸ ਦੇ ਦੋਸਤ ਪ੍ਰਿਸਪਾਲ ਸਿੰਘ ਨੂੰ ਜ਼ਖਮੀ ਕਰ ਦਿੱਤਾ ਸੀ। ਪੁਲਸ ਨੇ 29 ਮਾਰਚ ਨੂੰ ਉਕਤ ਝਗੜੇ ਦੇ ਸਬੰਧ 'ਚ ਦਰਜ ਕੀਤੇ ਗਏ ਮਾਮਲੇ ਸਬੰਧੀ ਇਹ ਕਰਾਸ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News