Punjab: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾ 'ਤੇ ਸੱਥਰ, 2 ਨੌਜਵਾਨਾਂ ਦੀ ਦਰਦਨਾਕ ਮੌਤ

Saturday, Nov 01, 2025 - 12:24 PM (IST)

Punjab: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾ 'ਤੇ ਸੱਥਰ, 2 ਨੌਜਵਾਨਾਂ ਦੀ ਦਰਦਨਾਕ ਮੌਤ

ਨੂਰਮਹਿਲ (ਸ਼ਰਮਾ)-ਜੰਡਿਆਲਾ-ਨੂਰਮਹਿਲ ਸੜਕ ’ਤੇ ਭਿਆਨਕ ਹਾਦਸਾ ਵਾਪਰਨ ਕਰਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਦੋ ਮੋਟਰਸਾਈਲਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ। 2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋਣ ਨਾਲ ਦੋਵੇਂ ਚਾਲਕਾਂ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਹੋਏ। 

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਕੀਤੀ PAP ਚੌਕ ਜਾਮ ਕਰਨ ਦੀ ਗੱਲ, ਜਾਣੋ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਮਰਨ ਵਾਲਿਆਂ ਦੀ ਪਛਾਣ ਅਮਨਦੀਪ ਪਿੰਡ ਨਾਹਲਾਂ ਥਾਣਾ ਨੂਰਮਹਿਲ ਦਿਹਾਤੀ ਜ਼ਿਲ੍ਹਾ ਜਲੰਧਰ ਅਤੇ ਦੂਜਾ ਤੁਹੀਰ ਆਲਮ ਵਾਸੀ ਜੰਡਿਆਲਾ ਥਾਣਾ ਸਦਰ ਜਮਸ਼ੇਰ ਖਾਸ ਦਿਹਾਤੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਜ਼ਖ਼ਮੀ ਵਿਅਕਤੀਆਂ ਦੀ ਪਛਾਣ ਰਾਹੁਲ ਅਤੇ ਸਾਲੂ ਵਾਸੀ ਜੰਡਿਆਲਾ ਮੰਜਕੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਸੁਨਿਆਰੇ ਦੀ ਦੁਕਾਨ 'ਤੇ ਹੋਈ ਡਕੈਤੀ ਮਾਮਲੇ 'ਚ ਨਵਾਂ ਮੋੜ! ਮੁਲਜ਼ਮਾਂ ਦੀ ਹੋਈ ਪਛਾਣ

ਥਾਣਾ ਮੁਖੀ ਨੂਰਮਹਿਲ ਨੇ ਪ੍ਰੈੱਸ ਨੂੰ ਦੱਸਿਆ ਕਿ ਜ਼ਖ਼ਮੀਆਂ ’ਚੋਂ ਇਕ ਨੂੰ ਜਲੰਧਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਦੂਜੇ ਨੂੰ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀ ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਫੱਟੜ ਵਿਅਕਤੀਆਂ ਦੇ ਬਿਆਨ ਲੈਣ ਉਪਰੰਤ ਹੀ ਐਕਸੀਡੈਂਟ ਦੀ ਵਜ੍ਹਾ ਦਾ ਪਤਾ ਚੱਲੇਗਾ। 

ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਰਹੇਗੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News