ਪੰਜਾਬ 'ਚ ਵੱਡੀ ਵਾਰਦਾਤ, ਘੋੜੀ ਖਰੀਦਣ ਲਈ ਬੈਂਕ 'ਚ ਮਾਰਿਆ ਡਾਕਾ
Saturday, Dec 28, 2024 - 04:15 PM (IST)
ਅੰਮ੍ਰਿਤਸਰ - ਅਕਸਰ ਹੀ ਸੁਣਨ ਨੂੰ ਮਿਲਦਾ ਹੈ ਕਿ ਪੰਜਾਬੀਆਂ ਦੇ ਸ਼ੌਂਕ ਅਵੱਲੇ ਹੁੰਦੇ ਹਨ ਅਤੇ ਪੰਜਾਬੀ ਆਪਣੇ ਸ਼ੌਂਕ ਲਈ ਜਾਨੇ ਜਾਂਦੇ ਹਨ ਪਰ ਜ਼ਿਲ੍ਹਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਐੱਚ.ਡੀ.ਐੱਫ.ਸੀ ਬੈਂਕ ਦੇ ਵਿੱਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਨੌਜਵਾਨਾਂ ਨੇ 3 ਲੱਖ ਤੋਂ ਵੱਧ ਦੀ ਲੁੱਟ ਕੀਤੀ ਹੈ। ਇਸ ਮਾਮਲੇ 'ਚ ਪੁਲਸ ਨੇ ਹਰਕਤ ਵਿੱਚ ਆਉਂਦਿਆਂ ਹੀ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ 20 ਦਸੰਬਰ 2024 ਨੂੰ ਅੰਮ੍ਰਿਤਸਰ ਮਹਿਤਾ ਰੋਡ 'ਤੇ ਐੱਚ.ਡੀ.ਐੱਫ.ਸੀ ਬੈਂਕ 'ਚ ਦੋ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਸ 'ਚ ਉਨ੍ਹਾਂ ਨੇ 3 ਲੱਖ 96 ਹਜ਼ਾਰ ਦੀ ਲੁੱਟ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਅਤੇ ਗੁਰਨੂਰ ਸਿੰਘ ਦੇ ਰੂਪ 'ਚ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਪੁਲਸ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਇਕ ਲੱਖ ਰੁਪਏ ਕੈਸ਼, ਇੱਕ 32 ਬੋਰ ਦੀ ਪਿਸਤੋਲ, ਪੰਜ ਜ਼ਿੰਦਾ ਰੋਂਦ ਅਤੇ ਇੱਕ ਕਾਰ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਪੁਲਸ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਬੈਂਕ 'ਚ ਲੁੱਟ ਕਰਨ ਤੋਂ ਬਾਅਦ 1 ਲੱਖ 15 ਹਜ਼ਾਰ ਦੀ ਘੋੜੀ ਵੀ ਖਰੀਦੀ ਗਈ ਸੀ। ਇਹ ਨੌਜਵਾਨ ਘੋੜੀ ਰੱਖਣ ਦੇ ਸ਼ੌਕੀਨ ਸੀ ਜਿਸ ਕਰਕੇ ਇਨ੍ਹਾਂ ਨੇ ਬੈਂਕ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨੇ ਹੋਰ ਕਈ ਛੋਟੇ-ਮੋਟੇ ਖਰਚੇ ਕੀਤੇ ਅਤੇ ਆਪਣੇ ਸਿਰ ਚੜੇ ਹੋਏ ਕਰਜ਼ੇ ਵੀ ਉਤਾਰੇ। ਫਿਲਹਾਲ ਪੁਲਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 1 ਲੱਖ ਰੁਪਏ ਬਰਾਮਦ ਕੀਤਾ ਹੈ। ਬਾਕੀ ਦੀ ਰਕਮ ਵੀ ਪੁਲਸ ਇਨ੍ਹਾਂ ਤੋਂ ਜਲਦ ਰਿਕਵਰ ਕਰ ਲਵੇਗੀ। ਪੁਲਸ ਦਾ ਕਹਿਣਾ ਕਿ ਫਿਲਹਾਲ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8