ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ
Monday, May 25, 2026 - 03:35 PM (IST)
ਸਮਾਣਾ (ਸ਼ਸ਼ੀਪਾਲ, ਅਸ਼ੋਕ)-ਸਮਾਣਾ-ਪਟਿਆਲਾ ਸੜਕ ’ਤੇ ਸਥਿਤ ਪਿੰਡ ਭਾਨਰਾ ਨੇੜੇ ਮਿੱਟੀ ਨਾਲ ਭਰੇ ਇਕ ਟਿੱਪਰ ਦੀ ਚਾਰੇ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਾਰਨ ਟਰੈਕਟਰ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਬੀਤੇ ਦਿਨ ਪਿੰਡ ਬਾਦਸ਼ਾਹਪੁਰ ਕਾਲੇਕੀ ਨਿਵਾਸੀ ਰਾਜਵਿੰਦਰ ਸਿੰਘ (35) ਪੁੱਤਰ ਨਿਰਭੈ ਸਿੰਘ ਆਪਣੇ ਭੂਆ ਦੇ ਪੁੱਤਰ ਦਿਲਪ੍ਰੀਤ ਸਿੰਘ ਅਤੇ ਮਜ਼ਦੂਰ ਗਿਰਧਾਰੀ ਲਾਲ ਨਾਲ ਟਰੈਕਟਰ-ਟਰਾਲੀ ’ਤੇ ਚਾਰਾ ਲੱਦ ਕੇ ਵੇਚਣ ਲਈ ਪਟਿਆਲਾ ਜਾ ਰਿਹਾ ਸੀ। ਜਦੋਂ ਉਹ ਪਿੰਡ ਭਾਨਰਾ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਮਿੱਟੀ ਨਾਲ ਭਰੇ ਟਿੱਪਰ ਦੇ ਚਾਲਕ ਨੇ ਟਰੈਕਟਰ-ਟਰਾਲੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਇਸ ਹਾਦਸੇ ਵਿਚ ਟਰਾਲੀ ਪਲਟ ਗਈ ਅਤੇ ਟਰੈਕਟਰ ’ਤੇ ਸਵਾਰ ਰਾਜਵਿੰਦਰ ਸਿੰਘ ਅਤੇ ਗਿਰਧਾਰੀ ਲਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖ਼ਮੀ ਦਿਲਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਸੂਚਨਾ ਮਿਲਣ ’ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਇਕੱਠੇ ਹੋ ਗਏ ਅਤੇ ਸਮਾਣਾ-ਪਟਿਆਲਾ ਸੜਕ ’ਤੇ ਧਰਨਾ ਦਿੱਤਾ। ਸੂਚਨਾ ਮਿਲਣ ’ਤੇ ਪਹੁੰਚੇ ਡੀ. ਐੱਸ. ਪੀ. ਸਮਾਣਾ ਫ਼ਤਿਹ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਹੈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਧਰਨਾ ਚੁੱਕ ਕੇ ਜਾਮ ਖੋਲ੍ਹ ਦਿੱਤਾ।
ਇਹ ਵੀ ਪੜ੍ਹੋ: Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
