ਕੈਪਟਨ-ਸਿੱਧੂ ਵਿਵਾਦ ’ਚ ਮੰਤਰੀ ਬ੍ਰਹਮ ਮਹਿੰਦਰਾ ਦੀ ਐਂਟਰੀ, ਸਿੱਧੂ ਨੂੰ ਮਿਲਣ ਲਈ ਰੱਖੀ ਇਹ ਵੱਡੀ ਸ਼ਰਤ

Tuesday, Jul 20, 2021 - 11:16 PM (IST)

ਕੈਪਟਨ-ਸਿੱਧੂ ਵਿਵਾਦ ’ਚ ਮੰਤਰੀ ਬ੍ਰਹਮ ਮਹਿੰਦਰਾ ਦੀ ਐਂਟਰੀ, ਸਿੱਧੂ ਨੂੰ ਮਿਲਣ ਲਈ ਰੱਖੀ ਇਹ ਵੱਡੀ ਸ਼ਰਤ

ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਇਸ ਦੇ ਨਾਲ ਹੀ ਬ੍ਰਹਮ ਮਹਿੰਦਰਾ ਨੇ ਸਾਫ਼ ਆਖਿਆ ਹੈ ਕਿ ਉਹ ਉਦੋਂ ਤਕ ਨਵਜੋਤ ਸਿੱਧੂ ਨਾਲ ਮੁਲਾਕਾਤ ਨਹੀਂ ਕਰਨਗੇ ਜਦੋਂ ਤਕ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਦਾ ਨਬੇੜਾ ਨਹੀਂ ਕਰ ਲੈਂਦੇ। ਇਥੇ ਜਾਰੀ ਇਕ ਬਿਆਨ ਵਿਚ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫ਼ੈਸਲਾ ਹਾਈ ਕਮਾਨ ਨੇ ਲਿਆ ਹੈ ਅਤੇ ਉਹ ਇਸ ਫ਼ੈਸਲੇ ਦਾ ਸੁਆਗਤ ਕਰਦੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪ੍ਰਧਾਨਗੀ ਮਿਲਣ ਤੋਂ ਬਾਅਦ ਐਕਸ਼ਨ ਮੂਡ ’ਚ ਕੈਪਟਨ, ਲਿਆ ਅਹਿਮ ਫ਼ੈਸਲਾ

ਹਾਲਾਂਕਿ, ਬ੍ਰਹਮ ਮਹਿੰਦਰਾ ਨੇ ਸਾਫ਼ ਕੀਤਾ ਕਿ ਉਹ ਸਿੱਧੂ ਨੂੰ ਉਦੋਂ ਤਕ ਨਹੀਂ ਮਿਲਣਗੇ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੇ ਮਸਲੇ ਹੱਲ ਨਹੀਂ ਕਰ ਲੈਂਦੇ। ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ ਅਤੇ ਉਹ ਆਪਣੇ ਫਰਜ਼ਾਂ ਦਾ ਪਾਲਣ ਕਰ ਰਹੇ ਹਨ।

ਇਹ ਵੀ ਪੜ੍ਹੋ : ਨਵੀਂਆਂ ਗਾਈਡਲਾਈਨਜ਼ ਦੇ ਨਾਲ ਪੰਜਾਬ ਸਰਕਾਰ ਵਲੋਂ ਸੂਬੇ ’ਚ ਸਕੂਲ ਖੋਲ੍ਹਣ ਦਾ ਐਲਾਨ

ਮੰਤਰੀ ਨੇ ਕਿਹਾ ਕਿ ਸੀ. ਐੱਲ. ਪੀ. ਲੀਡਰ ਹੋਣ ਦੇ ਨਾਲ-ਨਾਲ ਮੁੱਖ ਮੰਤਰੀ ਕੈਬਨਿਟ ਦਾ ਵੀ ਮੁਖੀ ਹੁੰਦਾ ਹੈ, ਜਿਸ ਦਾ ਉਹ ਵੀ ਹਿੱਸਾ ਹਨ। ਉਨ੍ਹਾਂ ਇਹ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਕੈਪਟਨ ਅਮਰਿੰਦਰ ਨਾਲ ਸਾਰੇ ਮੁੱਦਿਆਂ ਦਾ ਹੱਲ ਨਹੀਂ ਕਰਦੇ, ਉਦੋਂ ਤੱਕ ਉਨ੍ਹਾਂ ਦੀ ਸਿੱਧੂ ਨਾਲ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਖਟਕੜ ਕਲਾਂ ਪਹੁੰਚਣ ਤੋਂ ਪਹਿਲਾਂ ਆਪਸ ’ਚ ‘ਫਸੇ’ ਕਾਂਗਰਸੀ

ਨੋਟ - ਬ੍ਰਹਮ ਮਹਿੰਦਰਾ ਦੇ ਬਿਆਨ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News