ਖਹਿਰਾ ਤੇ ਬੈਂਸ ਨੂੰ ਰਲਾਵਾਂਗੇ, ਨਵਾਂ ਅਕਾਲੀ ਦਲ ਬਣਾਵਾਂਗੇ : ਬ੍ਰਹਮਪੁਰਾ
Sunday, Dec 02, 2018 - 01:53 PM (IST)

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਲੋਂ ਬਾਹਰ ਕੀਤੇ ਗਏ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਵਲੋਂ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਇਕ ਨਵੀਂ ਪਾਰਟੀ ਬਣਾਈ ਜਾਵੇਗੀ। ਟਕਸਾਲੀ ਆਗੂ ਬ੍ਰਹਮਪੁਰਾ ਨੇ ਦੱਸਿਆ ਕਿ ਇਕ ਨਵਾਂ ਅਕਾਲੀ ਦਲ ਤਿਆਰ ਕੀਤਾ ਜਾਵੇਗਾ। ਸੁਖਪਾਲ ਖਹਿਰਾ ਤੇ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਅਕਾਲੀ ਲੀਡਰਾਂ ਨੂੰ ਵੀਂ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ 'ਚ ਪਾਰਟੀ ਦੀ ਰੂਪ ਰੇਖਾ ਬਾਰੇ ਦੱਸ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 1920 ਵਾਲਾ ਮਜ਼ਬੂਤ ਅਕਾਲੀ ਦਲ ਬਣਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਖੋਲ੍ਹਣ ਦਾ ਸਿਹਰਾ ਨਵੋਜਤ ਸਿੰਘ ਸਿੱਧੂ ਨੂੰ ਦਿੱਤਾ।