ਪ੍ਰਾਪਰਟੀ ਟੈਕਸ ਨਾਲ ਖਜ਼ਾਨਾ ਭਰਨਗੇ ਬ੍ਰਹਮ ਮਹਿੰਦਰਾ
Saturday, Jul 13, 2019 - 03:32 PM (IST)

ਲੁਧਿਆਣਾ (ਨਰਿੰਦਰ) : ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਹੁਣ ਪ੍ਰਾਪਰਟੀ ਟੈਕਸ ਨਾਲ ਸੂਬੇ ਦੇ ਖਾਲੀ ਖਜ਼ਾਨੇ ਨੂੰ ਭਰਨਗੇ। ਅਸਲ 'ਚ ਸ਼ਨੀਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਰਮਨ ਸੁਬਰਾਮਣੀਅਮ ਨੇ ਆਪਣਾ ਕਾਰਜ ਭਾਰ ਸੰਭਾਲ ਲਿਆ ਅਤੇ ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਪੁੱਜੇ ਹੋਏ ਸਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਟੈਕਸਾਂ ਨਾਲ ਹੀ ਖਾਲੀ ਖਜ਼ਾਨੇ ਨੂੰ ਭਰਿਆ ਜਾਵੇਗਾ।
ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਐੱਸ. ਜੀ. ਪੀ. ਸੀ. ਵਲੋਂ ਦਿੱਤੇ ਸੱਦੇ 'ਤੇ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਸੀਵਰੇਜ ਸਿਸਟਮ ਨੂੰ ਠੀਕ ਕਰਨ ਦਾ ਭਰੋਸਾ ਵੀ ਦੁਆਇਆ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸ਼ਹਿਰ ਨੂੰ ਦਰੁੱਸਤ ਕਰਨ ਲਈ ਉਨ੍ਹਾਂ ਵਲੋਂ ਅਫਸਰਾਂ ਤੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।