ਪੰਜਾਬ ''ਚ ਡਾਕਟਰਾਂ ਦੀ ਘਾਟ ਜਲਦ ਹੋਵਗੀ ਪੂਰੀ

01/11/2018 12:35:58 PM

ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਾਲ 2018 'ਚ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀ ਨੁਹਾਰ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਡਾਕਟਰਾਂ ਦੀ ਕਾਫੀ ਘਾਟ ਹੈ, ਜਿਸ ਕਾਰਨ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਸਪੈਸ਼ਲਿਸਟਾਂ ਦੀ ਘਾਟ ਨੂੰ ਦੇਖਦੇ ਹੋਏ ਬ੍ਰਹਮ ਮੋਹਿੰਦਰਾ ਨੇ ਇਸ ਗੱਲ ਦੇ ਨਿਰਦੇਸ਼ ਦਿੱਤੇ ਹੈ ਕਿ ਸਪੈਸ਼ਲਿਸਟ ਸ਼ੁੱਕਰਵਾਰ ਅਤੇ ਸ਼ਨੀਵਾਰ ਓ. ਪੀ. ਡੀ. ਦੇਖਣਗੇ ਅਤੇ ਮਰੀਜ਼ਾਂ ਦੀ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਨੂੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ।


Related News