ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁਲਾਜ਼ਮਾਂ ਨੂੰ ਦਿੱਤੀ ਚਿਤਾਵਨੀ, ਸੁਣੋ Exclusive ਇੰਟਰਵਿਊ (ਵੀਡੀਓ)

Thursday, Sep 15, 2022 - 10:35 AM (IST)

ਜਲੰਧਰ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ 'ਜਗਬਾਣੀ' ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸੋਢੀ ਨਾਲ ਖ਼ਾਸ ਇੰਟਰਵਿਊ ਦੌਰਾਨ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਪੰਜਾਬ ਦੇ ਵੱਖ-ਵੱਖ ਮਸਲਿਆਂ 'ਤੇ ਗੱਲਬਾਤ ਕੀਤੀ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ 'ਚ ਨੌਕਰੀਆਂ ਦਿੱਤੀਆਂ ਗਈਆਂ ਅਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਵਿਭਾਗ ਨੂੰ 3600 ਪਟਵਾਰੀਆਂ ਦੀ ਲੋੜ ਸੀ ਪਰ ਲੰਬੇ ਸਮੇਂ ਤੋਂ ਭਰਤੀ ਨਹੀਂ ਹੋ ਰਹੀ ਸੀ, ਜਿਸ ਕਾਰਨ 1500 ਪਟਵਾਰੀ ਹੀ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰੈਵਿਨਿਊ ਅਫ਼ਸਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

ਇਹ ਵੀ ਪੜ੍ਹੋ : 'ਆਪ' ਵਿਧਾਇਕ ਪਠਾਣਮਾਜਰਾ ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਲੋਕਾਂ ਨਾਲ ਗੱਦਾਰੀ ਕਰਨਗੇ, ਉਹ ਭਾਵੇਂ ਇੱਥੇ ਤਾਂ ਕਿਸੇ ਨਾ ਕਿਸੇ ਤਰੀਕੇ ਬਚ ਜਾਣਗੇ ਪਰ ਪਰਮਾਤਮਾ ਦੀ ਕਚਹਿਰੀ 'ਚ ਉਹ ਖ਼ੁਦ ਨੂੰ ਬਚਾ ਨਹੀਂ ਸਕਣਗੇ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦਾ ਕੰਮ ਹੈ ਪਰ ਜੇਕਰ ਸਰਕਾਰ ਦਾ ਕੋਈ ਵਿਭਾਗ ਲੋਕਾਂ ਨੂੰ ਪਰੇਸ਼ਾਨ ਕਰਦਾ ਹੈ ਤਾਂ ਇਸ ਨੂੰ ਲੋਕਾਂ ਨੂੰ ਬਚਾਉਣਾ ਵੀ ਸਰਕਾਰ ਦਾ ਕੰਮ ਹੈ। ਮੰਤਰੀ ਜਿੰਪਾ ਨੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਬਹੁਤ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਸੌਂਪੇ ਹਨ, ਜਿਨ੍ਹਾਂ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਹੇਰ-ਫੇਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਟਵਾਰੀ, ਤਹਿਸੀਲਦਾਰ ਜਾਂ ਕਾਨੂੰਗੋ ਲੋਕਾਂ ਨੂੰ ਤੰਗ-ਪਰੇਸ਼ਾਨ ਕਰਦਾ ਹੈ ਤਾਂ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਰਾਤਿਆਂ ਤੇ ਦੀਵਾਲੀ ਦੇ ਮੱਦੇਨਜ਼ਰ ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਖ਼ੁਸ਼ਖ਼ਬਰੀ, ਕੀਤਾ ਇਹ ਐਲਾਨ

ਮੰਤਰੀ ਜਿੰਪਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਆਮ ਜ਼ਿੰਦਗੀ ਦਾ ਹਿੱਸਾ ਬਣ ਗਿਆ ਸੀ ਅਤੇ ਇਸ ਨੈਕਸੈੱਸ ਨੂੰ ਤੋੜਨਾ ਬੇਹੱਦ ਜ਼ਰੂਰੀ ਸੀ, ਜੋ ਕੰਮ ਆਮ ਆਦਮੀ ਪਾਰਟੀ ਨੇ ਕੀਤਾ ਹੈ। ਮੰਤਰੀ ਜਿੰਪਾ ਨੇ ਰਜਿਸਟਰੀਆਂ ਦੀ ਐੱਨ. ਓ. ਸੀ. ਬਾਰੇ ਬੋਲਦਿਆਂ ਕਿਹਾ ਕਿ ਵਿਭਾਗ ਦੀ ਕੋਸ਼ਿਸ਼ ਹੈ ਕਿ ਜੇਕਰ ਕਈ ਵਿਅਕਤੀ ਐੱਨ. ਓ. ਸੀ. ਲਈ ਅਪਲਾਈ ਕਰਦਾ ਹੈ ਤਾਂ ਉਸ ਨੂੰ 15 ਤੋਂ 21 ਦਿਨਾਂ ਦੇ ਅੰਦਰ ਕਲੀਅਰੈਂਸ ਦੇ ਦਿੱਤੀ ਜਾਵੇ। ਮੰਤਰੀ ਜਿੰਪਾ ਨੇ ਦੱਸਿਆ ਕਿ ਪੰਜਾਬ 'ਚ 13-14 ਹਜ਼ਾਰ ਦੇ ਕਰੀਬ ਕਾਲੋਨੀਆਂ ਹਨ, ਜੋ ਕਿ ਰੈਗੂਲਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨਾਈਜ਼ਰਾਂ ਨੇ ਕਾਲੋਨੀਆ ਕੱਟ ਕੇ ਲੋਕਾਂ ਨੂੰ ਪਲਾਟ ਵੇਚ ਦਿੱਤੇ ਪਰ ਸਹੂਲਤਾਂ ਨਹੀਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਤਿੰਨ ਵਿਭਾਗ ਮਿਲ ਕੇ ਫ਼ੈਸਲਾ ਲੈ ਰਹੇ ਹਨ ਤਾਂ ਜੋ ਐੱਨ. ਓ. ਸੀ. ਲਈ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਮੰਤਰੀ ਜਿੰਪਾ ਨੇ ਕਿਹਾ ਕਿ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਕਿ ਤਹਿਸੀਲਦਾਰ ਜਾਂ ਕਾਨੂੰਗੋ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ ਤਾਂ ਉਸ ਨੂੰ ਮੁਅੱਤਲ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News