ਨਵੇਂ ਸਾਲ 'ਤੇ ਹੁਸ਼ਿਆਰਪੁਰੀਆਂ ਨੂੰ ਮਿਲੇਗਾ ਤੋਹਫ਼ਾ, ਕੀਤਾ ਗਿਆ ਇਸ ਮਸ਼ੀਨ ਦਾ ਸਫ਼ਲ ਟ੍ਰਾਇਲ

Thursday, Dec 29, 2022 - 04:06 PM (IST)

ਨਵੇਂ ਸਾਲ 'ਤੇ ਹੁਸ਼ਿਆਰਪੁਰੀਆਂ ਨੂੰ ਮਿਲੇਗਾ ਤੋਹਫ਼ਾ, ਕੀਤਾ ਗਿਆ ਇਸ ਮਸ਼ੀਨ ਦਾ ਸਫ਼ਲ ਟ੍ਰਾਇਲ

ਚੰਡੀਗੜ੍ਹ/ਹੁਸ਼ਿਆਰਪੁਰ : ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਦੇ ਟੀਚੇ ਨੂੰ ਧਿਆਨ 'ਚ ਰੱਖਦਿਆਂ ਦੋਆਬਾ ਦੇ ਪ੍ਰਮੁੱਖ ਸ਼ਹਿਰ ਹੁਸ਼ਿਆਰਪੁਰ ਨੂੰ ਨਵੇਂ ਸਾਲ 'ਚ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ ਮਿਲੇਗੀ। ਇਸ ਮਸ਼ੀਨ ਦਾ ਸਫ਼ਲ ਟ੍ਰਾਇਲ ਬੀਤੀ ਸ਼ਾਮ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਹਾਜ਼ਰੀ 'ਚ ਕੀਤਾ ਗਿਆ। ਜਿੰਪਾ ਨੇ ਦੱਸਿਆ ਕਿ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫ਼ਨੇ ਨੂੰ ਸਾਕਾਰ ਕਰਨ ਦੀ ਦਿਸ਼ਾ 'ਚ ਹੁਸ਼ਿਆਰਪੁਰੀਆਂ ਨੇ ਇਕ ਕਦਮ ਅੱਗੇ ਵਧਾਇਆ ਹੈ।

ਇਹ ਵੀ ਪੜ੍ਹੋ : ਪੋਤੇ-ਪੋਤੀਆਂ ਵਾਲੇ ਪ੍ਰੇਮੀ ਜੋੜੇ ਦੀਆਂ ਨਗਨ ਹਾਲਾਤ 'ਚ ਮਿਲੀਆਂ ਲਾਸ਼ਾਂ, ਕਮਰੇ ਦਾ ਸੀਨ ਦੇਖ ਪੁਲਸ ਵੀ ਹੈਰਾਨ (ਤਸਵੀਰਾਂ)

ਉਨ੍ਹਾਂ ਕਿਹਾ ਕਿ ਟਰੱਕ ਸਮੇਤ ਇਸ ਮਸ਼ੀਨ ਦੀ ਖ਼ਰੀਦ ਕਰੀਬ 55-60 ਲੱਖ ਰੁਪਏ ਹੋਵੇਗੀ। ਬੱਸ ਸਟੈਂਡ ਚੌਂਕ ਹੁਸ਼ਿਆਰਪੁਰ ਤੋਂ ਵੈਕਿਊਮ ਕਲੀਨਿੰਗ ਮਸ਼ੀਨ ਦੇ ਟ੍ਰਾਇਲ ਦੀ ਸ਼ੁਰੂਆਤ ਕਰਦਿਆਂ ਜਿੰਪਾ ਨੇ ਦੱਸਿਆ ਕਿ ਇਹ ਮਸ਼ੀਨ ਜਲਦ ਹੀ ਹੁਸ਼ਿਆਰਪੁਰ ਦੀ ਸਫ਼ਾਈ ਲਈ ਉਪਲੱਬਧ ਹੋਵੇਗੀ। ਇਸ ਮਸ਼ੀਨ ਦੀ ਖ਼ਰੀਦ ਤੋਂ ਬਾਅਦ ਹੁਸ਼ਿਆਰਪੁਰ ਪੰਜਾਬ ਦੇ ਉਨ੍ਹਾਂ ਚੁਣਿੰਦੇ ਸ਼ਹਿਰਾਂ 'ਚ ਸ਼ਾਮਲ ਹੋ ਜਾਵੇਗਾ, ਜਿੱਥੋਂ ਦੀ ਸਾਫ਼-ਸਫ਼ਾਈ ਅਜਿਹੀਆਂ ਅਤਿ-ਆਧੁਨਿਕ ਮਸ਼ੀਨਾਂ ਨਾਲ ਹੋ ਰਹੀ ਹੈ।

ਇਹ ਵੀ ਪੜ੍ਹੋ : ਪੁਲਸ ਨੇ ਏਅਰਬੇਸ ਨਾਲ ਲੱਗਦੇ ਇਲਾਕੇ 'ਚ ਚਲਾਈ ਸਰਚ ਮੁਹਿੰਮ, ਝੁੱਗੀਆਂ-ਝੌਂਪੜੀਆਂ ਦੀ ਲਈ ਤਲਾਸ਼ੀ

ਉਨ੍ਹਾਂ ਦੱਸਿਆ ਕਿ ਨਵੇਂ ਸਾਲ ਦੇ ਆਗਮਨ ’ਤੇ ਸ਼ਹਿਰ ਵਾਸੀਆਂ ਨੂੰ ਇਹ ਤੋਹਫ਼ਾ ਦਿੱਤਾ ਗਿਆ ਹੈ ਤਾਂ ਜੋ ਬਿਨਾਂ ਮਿੱਟੀ-ਘੱਟਾ ਉੱਡੇ ਸ਼ਹਿਰ ਨੂੰ ਸਾਫ਼ ਕੀਤਾ ਜਾ ਸਕੇ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਹੁਸ਼ਿਆਰਪੁਰ ਨੂੰ ਡੰਪ ਫਰੀ ਸ਼ਹਿਰ ਬਣਾਇਆ ਜਾਵੇ ਅਤੇ ਇਸ ਦੇ ਲਈ ਯਤਨ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ 'ਚ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News