ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ : ਬ੍ਰਹਮ ਸ਼ੰਕਰ ਜਿੰਪਾ
Wednesday, May 03, 2023 - 12:22 PM (IST)
ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਹੁਸ਼ਿਆਰਪੁਰ ਦੇ ਵਾਰਡ ਨੰਬਰ 28 ਦੇ ਮਾਊਂਟ ਐਵੇਨਿਊ ਵਿਚ 28.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਦੇ ਲੋਕਾਂ ਦੀ ਟਿਊਬਵੈੱਲ ਲਗਾਉਣ ਸਬੰਧੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਇਲਾਕੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਡੇਰਾ ਬਾਬਾ ਮੁਰਾਦ ਸ਼ਾਹ ਨਤਮਸਤਕ ਹੋਏ CM ਭਗਵੰਤ ਮਾਨ, ਗਾਇਕ ਗੁਰਦਾਸ ਮਾਨ ਨੇ ਕੀਤਾ ਸਨਮਾਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਜੋ ਫ਼ੈਸਲੇ ਲਏ ਹਨ। ਉਨ੍ਹਾਂ ਦਾ ਲੋਕਾਂ ਤੱਕ ਪੂਰਾ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹੇ 600 ਯੂਨਿਟ ਬਿਜਲੀ ਮੁਆਫ਼ ਦੀ ਗੱਲ ਹੋਵੇ ਜਾਂ ਆਮ ਆਦਮੀ ਕਲੀਨਿਕ ਹਰ ਯੋਜਨਾ ਤੋਂ ਸੂਬਾ ਵਾਸੀ ਖ਼ੁਸ਼ ਹਨ। ਇਸ ਮੌਕੇ ਮਾਸਟਰ ਜਸਵਿੰਦਰ ਪਾਲ, ਬਲਵਿੰਦਰ ਬਿੰਦੀ, ਮੁਖੀ ਰਾਮ, ਐਕਸੀਅਨ ਜਲ ਸਪਲਾਈ ਸਿਮਰਨਜੀਤ ਸਿੰਘ, ਐਕਸੀਅਨ ਕੁਲਦੀਪ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਸਤਵੰਤ ਸਿੰਘ ਸਿਆਣ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ