ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦਾ ਵੱਡਾ ਦਾਅਵਾ, ਪੰਜਾਬ ਦੀਆਂ ਤਹਿਸੀਲਾਂ ’ਚ 70 ਫ਼ੀਸਦੀ ਭ੍ਰਿਸ਼ਟਾਚਾਰ ਖ਼ਤਮ

Monday, Apr 11, 2022 - 01:44 PM (IST)

ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦਾ ਵੱਡਾ ਦਾਅਵਾ, ਪੰਜਾਬ ਦੀਆਂ ਤਹਿਸੀਲਾਂ ’ਚ 70 ਫ਼ੀਸਦੀ ਭ੍ਰਿਸ਼ਟਾਚਾਰ ਖ਼ਤਮ

ਜਲੰਧਰ (ਧਵਨ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ’ਚ ਹੁਸ਼ਿਆਰਪੁਰ ਤੋਂ ਜਿੱਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਮਾਲ, ਸੈਨੀਟੇਸ਼ਨ ਵਰਗੇ ਅਹਿਮ ਵਿਭਾਗ ਦਿੱਤੇ ਹਨ। ਪੰਜਾਬ ’ਚ ਕਾਂਗਰਸ ਨੂੰ ਹਰਾਉਣ ਤੋਂ ਬਾਅਦ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਸੱਤਾ ’ਚ ਆਈ ਹੈ, ਉਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਕਦਮ ਚੁੱਕੇ ਗਏ ਹਨ, ਜਿਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸ ਸੰਬੰਧ ’ਚ ਸੂਬੇ ਦੇ ਮਾਲ, ਸੈਨੀਟੇਸ਼ਨ ਅਤੇ ਜਲ ਸਰੋਤ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ ਨਾਲ ਅੱਜ ਗੱਲਬਾਤ ਕੀਤੀ ਗਈ, ਜਿਸ ਦੇ ਮੁੱਖ ਅੰਸ਼ ਹੇਠ ਲਿਖੇ ਹਨ :

ਸਵਾਲ-ਪੰਜਾਬ ’ਚ ਜਨਤਾ ਨੇ ਪਹਿਲੀ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਹੈ। ਤੁਸੀਂ ਕਿਵੇਂ ਮਹਿਸੂਸ ਕਰ ਰਹੇ ਹੋ?
ਜਵਾਬ-
ਪੰਜਾਬ ਦੀ ਜਨਤਾ ਨੇ ਪਹਿਲੀ ਵਾਰ ਆਮ ਆਦਮੀ ਪਾਰਟੀ ਨੂੰ ਸੱਤਾ ਤੱਕ ਪਹੁੰਚਾਇਆ ਹੈ। ਇਸ ਨੂੰ ਵੇਖਦੇ ਹੋਏ ਇਕ ਤਾਂ ਖ਼ੁਸ਼ੀ ਕਾਫ਼ੀ ਜ਼ਿਆਦਾ ਹੈ ਅਤੇ ਦੂਜਾ ਸਾਨੂੰ ਜਨਤਾ ਦੇ ਵਿਚ ਰਹਿ ਕੇ ਉਨ੍ਹਾਂ ਦੇ ਕੰਮ ਕਰਵਾਉਣੇ ਹਨ। ਪੰਜਾਬ ’ਚ ਆਮ ਆਦਮੀ ਪਾਰਟੀ ਇਕ ਇਤਿਹਾਸ ਰਚੇਗੀ ਅਤੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਨੇਤਾ ਜਾਂ ਵਰਕਰ ਨੂੰ ਹੰਕਾਰ ਨਹੀਂ ਕਰਨਾ ਹੈ, ਉਸ ’ਤੇ ਪੂਰੀ ਤਰ੍ਹਾਂ ਸਾਰੇ ਪਹਿਰਾ ਦੇਵਾਂਗੇ ਅਤੇ ਪੰਜਾਬ ’ਚ ਇਕ ਨਵਾਂ ਇਤਿਹਾਸ ਰਚਾਂਗੇ।

ਇਹ ਵੀ ਪੜ੍ਹੋ: ਗੋਰਾਇਆ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਹਥਿਆਰਾਂ ਦੀ ਨੋਕ 'ਤੇ NRI ਤੋਂ ਲੁੱਟੀ ਕਰੇਟਾ ਕਾਰ

ਸਵਾਲ-ਤੁਹਾਨੂੰ ਮਾਲ ਵਿਭਾਗ ਵਰਗਾ ਮਹੱਤਵਪੂਰਨ ਵਿਭਾਗ ਦਿੱਤਾ ਗਿਆ ਹੈ। ਇਸ ਸੰਬੰਧ ’ਚ ਤੁਸੀਂ ਕੀ ਕਹਿਣਾ ਚਾਹੋਗੇ?
ਜਵਾਬ-
ਮੁੱਖ ਮੰਤਰੀ ਭਗਵੰਤ ਮਾਨ ਨੇ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਈਮਾਨਦਾਰੀ ਅਤੇ ਮਿਹਨਤ ਨਾਲ ਪੂਰੀ ਕਰਾਂਗਾ।

ਸਵਾਲ-ਪੰਜਾਬ ’ਚ ਤਹਿਸੀਲਾਂ ਦੇ ਅੰਦਰ ਭ੍ਰਿਸ਼ਟਾਚਾਰ ਦੇ ਕਾਰਨ ਜਨਤਾ ਕਾਫ਼ੀ ਦੁਖ਼ੀ ਸੀ?
ਜਵਾਬ-
ਤਹਿਸੀਲਾਂ ’ਚ ਹੁਣ ਤੱਕ 70 ਫ਼ੀਸਦੀ ਭ੍ਰਿਸ਼ਟਾਚਾਰ ਖ਼ਤਮ ਹੋ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਤੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦਾ ਗਠਨ ਕੀਤਾ ਹੈ, ਉਦੋਂ ਤੋਂ ਹੀ ਭ੍ਰਿਸ਼ਟਾਚਾਰ ’ਤੇ ਆਪਣੇ ਆਪ ਹੀ ਲਗਾਮ ਲੱਗਣੀ ਸ਼ੁਰੂ ਹੋ ਗਈ। ਆਉਣ ਵਾਲੇ ਦਿਨਾਂ ’ਚ ਤਹਿਸੀਲਾਂ ’ਚ ਬਾਕੀ ਰਹਿੰਦੇ 30 ਫ਼ੀਸਦੀ ਭ੍ਰਿਸ਼ਟਾਚਾਰ ’ਤੇ ਵੀ ਕਾਬੂ ਪਾ ਲਿਆ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦੇ ਮਾਮਲੇ ’ਚ ਸੱਤਾ ’ਚ ਆਈ ਹੈ ਅਤੇ ਇਸ ਵਾਅਦੇ ਨੂੰ ਮੁੱਖ ਮੰਤਰੀ ਨੇ ਪੂਰਾ ਕਰਨ ਲਈ ਸਭ ਤੋਂ ਪਹਿਲਾਂ ਐਂਟੀ ਕੁਰੱਪਸ਼ਨ ਹੈਲਪਲਾਈਨ ਦਾ ਗਠਨ ਕੀਤਾ।

ਸਵਾਲ-ਤਹਿਸੀਲਾਂ ’ਚ ਭ੍ਰਿਸ਼ਟਾਚਾਰ ’ਤੇ ਪੂਰੀ ਤਰ੍ਹਾਂ ਰੋਕ ਲਾਉਣ ਲਈ ਕੀ ਤੁਸੀਂ ਤਹਿਸੀਲਾਂ ਦੀ ਚੈਕਿੰਗ ਵੀ ਕਰੋਗੇ?
ਜਵਾਬ-
ਤਹਿਸੀਲਾਂ ’ਚ ਕੰਮ-ਕਾਜ ’ਚ ਹੁਣ ਅਸਰ ਸਾਫ਼ ਵਿਖਾਈ ਦੇਣ ਲੱਗਾ ਹੈ। ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਰਿਸ਼ਵਤ ਨਹੀਂ ਦੇਣੀ ਪੈ ਰਹੀ ਹੈ। ਮੈਨੂੰ ਲੱਗਦਾ ਹੈ ਕਿ ਭ੍ਰਿਸ਼ਟਾਚਾਰ ’ਤੇ ਕਾਫ਼ੀ ਹੱਦ ਤੱਕ ਲਗਾਮ ਲੱਗ ਜਾਵੇਗੀ ਅਤੇ ਉਹ ਤਹਿਸੀਲਾਂ ਦੀ ਅਚਾਨਕ ਚੈਕਿੰਗ ਵੀ ਕਰਿਆ ਕਰਾਂਗੇ। ਇਸ ਨਾਲ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਪਤਾ ਲੱਗ ਜਾਵੇਗਾ ਕਿ ਸਰਕਾਰ ਕਿਸ ਤਰ੍ਹਾਂ ਦਾ ਪ੍ਰਸ਼ਾਸਨ ਉਨ੍ਹਾਂ ਤੋਂ ਚਾਹੁੰਦੀ ਹੈ।

ਇਹ ਵੀ ਪੜ੍ਹੋ: ਕਪੂਰਥਲਾ: ਕਲਯੁੱਗੀ ਚਾਚੇ ਦਾ ਸ਼ਰਮਨਾਕ ਕਾਰਾ, ਧੀਆਂ ਵਰਗੀ ਦਿਵਿਆਂਗ ਭਤੀਜੀ ਦੀ ਰੋਲੀ ਪੱਤ

ਸਵਾਲ-ਕੀ ਤੁਹਾਨੂੰ ਲੱਗਦਾ ਹੈ ਕਿ ਪਿਛਲੀ ਸਰਕਾਰ ਦੇ ਸਮੇਂ ਭ੍ਰਿਸ਼ਟਾਚਾਰ ਸਿਖਰ ’ਤੇ ਸੀ ਅਤੇ ਤਹਿਸੀਲਾਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਈਆਂ ਸਨ?
ਜਵਾਬ-
ਇਹ ਸਹੀ ਹੈ ਕਿ ਪਿਛਲੀ ਸਰਕਾਰ ਦੇ ਸਮੇਂ ਤਹਿਸੀਲਾਂ ’ਚ ਸਭ ਤੋਂ ਜ਼ਿਆਦਾ ਭ੍ਰਿਸ਼ਟਾਚਾਰ ਸੀ। ਹੁਣ ਮੌਜੂਦਾ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਦੇ ਕਿਸੇ ਵੀ ਕੇਸ ਨੂੰ ਸਹਿਣ ਨਹੀਂ ਕਰੇਗੀ। ਮੈਨੂੰ ਲੱਗਦਾ ਹੈ ਕਿ ਅੱਧਾ ਭ੍ਰਿਸ਼ਟਾਚਾਰ ਤਾਂ ਸਰਕਾਰ ਦੇ ਡਰ ਕਾਰਨ ਹੀ ਖਤਮ ਹੋ ਗਿਆ ਹੈ ਪਰ ਅਜੇ ਵੀ ਜੋ ਥੋੜ੍ਹੇ-ਬਹੁਤ ਅਧਿਕਾਰੀ ਭ੍ਰਿਸ਼ਟਾਚਾਰ ’ਚ ਸ਼ਾਮਲ ਹਨ, ਉਨ੍ਹਾਂ ਨੂੰ ਵੀ ਸਰਕਾਰ ਛੇਤੀ ਹੀ ਸਹੀ ਰਸਤੇ ’ਤੇ ਲੈ ਆਵੇਗੀ। ਸਰਕਾਰ ਪਿਆਰ ਨਾਲ ਸਾਰੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦੀ ਅਪੀਲ ਕਰ ਰਹੀ ਹੈ।

ਸਵਾਲ-ਪੰਜਾਬ ’ਚ ਆਮ ਆਦਮੀ ਪਾਰਟੀ ਨੂੰ 92 ਸੀਟਾਂ ’ਤੇ ਜਿੱਤ ਮਿਲੀ ਹੈ। ਕਿਸੇ ਨੇ ਵੀ ਇੰਨੀਆਂ ਸੀਟਾਂ ਦੀ ਉਮੀਦ ਨਹੀਂ ਕੀਤੀ ਸੀ।
ਜਵਾਬ-
ਸਾਨੂੰ ਸ਼ੁਰੂ ਤੋਂ ਹੀ ਉਮੀਦ ਸੀ ਕਿ ਜਨਤਾ ਦਾ ਫ਼ੈਸਲਾ ਇਕ-ਤਰਫ਼ਾ ਹੋਵੇਗਾ, ਕਿਉਂਕਿ ਜਿਸ ਤਰ੍ਹਾਂ ਜਨਤਾ ਸਾਨੂੰ ਚੋਣਾਂ ਤੋਂ ਪਹਿਲਾਂ ਪਿਆਰ ਦੇ ਰਹੀ ਸੀ ਉਹ ਬੇਜੋੜ ਸੀ। ਪੰਜਾਬ ’ਚ ਅੰਡਰ ਕਰੰਟ ਕਾਫ਼ੀ ਚੱਲ ਰਿਹਾ ਸੀ ਅਤੇ ਇਸ ਦਾ ਅਸਰ ਹੈ ਕਿ ਆਮ ਆਦਮੀ ਪਾਰਟੀ ਨੂੰ 92 ਸੀਟਾਂ ਮਿਲੀਆਂ।

ਸਵਾਲ-92 ਸੀਟਾਂ ਮਿਲਣ ਤੋਂ ਬਾਅਦ ਜ਼ਿੰਮੇਵਾਰੀਆਂ ਕਾਫ਼ੀ ਵਧ ਗਈਆਂ ਹਨ?
ਜਵਾਬ-
ਇਹ ਸਹੀ ਹੈ ਕਿ ਜਿੰਨਾ ਜ਼ਿਆਦਾ ਬਹੁਮਤ ਆਮ ਆਦਮੀ ਪਾਰਟੀ ਨੂੰ ਮਿਲਿਆ, ਉਸ ਨਾਲ ਸਾਡੀਆਂ ਜ਼ਿੰਮੇਵਾਰੀਆਂ ਕਾਫ਼ੀ ਵਧ ਗਈਆਂ ਹਨ। ਅਸੀਂ ਜਨਤਾ ਪ੍ਰਤੀ ਜਵਾਬਦੇਹ ਰਹਾਂਗੇ ਅਤੇ ਜਨਤਾ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਾਂਗੇ। ਸਾਨੂੰ ਲੋਕਾਂ ਨੇ ਆਪਣੀ ਸੇਵਾ ਕਰਨ ਲਈ ਚੁਣਿਆ ਹੈ। ਲੋਕਾਂ ਨੂੰ ਇਨਸਾਫ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣਾ ਸਾਡੇ ਏਜੰਡੇ ’ਚ ਸਭ ਤੋਂ ਉੱਪਰ ਹੈ।
ਸਵਾਲ-ਤੁਸੀਂ ਜੈਪੁਰ ’ਚ ਸੈਨੀਟੇਸ਼ਨ ਅਤੇ ਪੇਂਡੂ ਜਲ ਸਪਲਾਈ ਦੀ ਰਾਸ਼ਟਰੀ ਬੈਠਕ ’ਚ ਭਾਗ ਲੈ ਕੇ ਆਏ ਹੋ। ਉਸ ’ਚ ਕੇਂਦਰ ਸਰਕਾਰ ਨੇ ਕੀ ਏਜੰਡਾ ਤੁਹਾਡੇ ਸਾਹਮਣੇ ਰੱਖਿਆ ਹੈ?
ਜਵਾਬ-ਜੈਪੁਰ ’ਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਪ੍ਰਧਾਨਗੀ ’ਚ ਸਾਰੇ ਸੂਬਿਆਂ ਦੇ ਮੰਤਰੀਆਂ ਨੂੰ ਬੈਠਕ ’ਚ ਭਾਗ ਲੈਣ ਲਈ ਬੁਲਾਇਆ ਗਿਆ ਸੀ। ਇਸ ਬੈਠਕ ’ਚ ਪੰਜਾਬ ਵੱਲੋਂ ਅਸੀਂ ਉਨ੍ਹਾਂ ਨੂੰ ਦੱਸਿਆ ਹੈ ਕਿ ਸੈਨੀਟੇਸ਼ਨ ਅਤੇ ਪੇਂਡੂ ਜਲ ਸਪਲਾਈ ਨੂੰ ਲੈ ਕੇ ਕਿਹੜੇ-ਕਿਹੜੇ ਪ੍ਰਾਜੈਕਟ ਚੱਲ ਰਹੇ ਹਨ। ਅਸੀਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕਰਵਾਉਣ ਦੇ ਨਾਲ-ਨਾਲ ਨਵੇਂ ਪ੍ਰਾਜੈਕਟਾਂ ਲਈ ਗਰਾਂਟ ਵੀ ਜਾਰੀ ਕੀਤੀ ਜਾਵੇ।

ਇਹ ਵੀ ਪੜ੍ਹੋ: ਫਿਲੌਰ ਪੁਲਸ ਹੱਥ ਲੱਗੀ ਵੱਡੀ ਕਾਮਯਾਬੀ ਲਾਪ੍ਰਵਾਹੀ ਕਾਰਨ ਨਾਕਾਮਯਾਬੀ ’ਚ ਬਦਲੀ, ਜਾਣੋ ਪੂਰਾ ਮਾਮਲਾ

ਸਵਾਲ-ਪੰਜਾਬ ਲਈ ਤੁਹਾਡਾ ਏਜੰਡਾ ਕੀ ਰਹੇਗਾ?
ਜਵਾਬ-
ਪੰਜਾਬ ’ਚ ਜਨਤਾ ਹੀ ਸਾਡਾ ਏਜੰਡਾ ਹੈ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਵਿਹਾਰਕ ਰੂਪ ਦੇਣਾ ਸਾਡੇ ਏਜੰਡੇ ’ਚ ਸਭ ਤੋਂ ਉੱਪਰ ਰਹੇਗਾ। ਵਿਭਾਗ ਦੀਆਂ ਜ਼ਿੰਮੇਵਾਰੀਆਂ ਨੂੰ ਈਮਾਨਦਾਰੀ ਨਾਲ ਨਿਭਾਉਣਾ ਅਤੇ ਸਖ਼ਤ ਮਿਹਨਤ ਕਰਨਾ ਸਾਡੇ ਏਜੰਡੇ ’ਚ ਸਭ ਤੋਂ ਉੱਪਰ ਹੈ।

ਸਵਾਲ-ਕੀ ਤੁਹਾਨੂੰ ਲੱਗਦਾ ਹੈ ਕਿ ਪੰਜਾਬ ’ਚ ਅਸਲ ’ਚ ਆਉਣ ਵਾਲੇ ਸਮੇਂ ’ਚ ਮਹਾ ਤਬਦੀਲੀਆਂ ਵਿਖਾਈ ਦੇਣਗੀਆਂ?
ਜਵਾਬ-
ਇਹ ਸਹੀ ਹੈ ਕਿ ਆਉਣ ਵਾਲੇ ਸਮੇਂ ’ਚ ਮਹਾ ਤਬਦੀਲੀਆਂ ਪੰਜਾਬ ’ਚ ਵਿਖਾਈ ਦੇਣਗੀਆਂ। ਸਰਕਾਰ ਦਾ ਢਾਂਚਾ ਪਿਛਲੇ ਕਈ ਸਾਲਾਂ ਤੋਂ ਇਕੋ-ਜਿਹਾ ਹੀ ਚੱਲਦਾ ਆ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਮਹਾ ਤਬਦੀਲੀਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ ਅਤੇ ਭਗਵੰਤ ਮਾਨ ਸਰਕਾਰ ਨੇ ਉਸ ਦੀ ਸ਼ੁਰੂਆਤ ਕਰ ਦਿੱਤੀ ਹੈ। ਲੋਕਾਂ ਦਾ ਪਿਆਰ ਇਸੇ ਤਰ੍ਹਾਂ ਮਿਲਦਾ ਰਿਹਾ ਤਾਂ ਪੰਜਾਬ ਇਕ ਨਵਾਂ ਪੰਜਾਬ ਵਿਖਾਈ ਦੇਵੇਗਾ।

ਸਵਾਲ-ਕੀ ਤੁਹਾਨੂੰ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਛੇਤੀ ਪੂਰਾ ਕਰ ਦਿੱਤਾ ਜਾਵੇਗਾ?
ਜਵਾਬ-
ਮੁੱਖ ਮੰਤਰੀ ਭਗਵੰਤ ਮਾਨ ’ਤੇ ਲੋਕਾਂ ਨੇ ਭਰੋਸਾ ਕਰ ਕੇ ਵੋਟਾਂ ਪਾਈਆਂ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਪੰਜਾਬ ’ਚ ਮੌਜੂਦਾ ‘ਆਪ’ ਸਰਕਾਰ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ ਅਤੇ ਜਨਤਾ ਵੀ ਮੌਜੂਦਾ ਸਰਕਾਰ ’ਚ ਫਰਕ ਮਹਿਸੂਸ ਕਰੇਗੀ।

ਇਹ ਵੀ ਪੜ੍ਹੋ: ਜਲੰਧਰ ਵਿਖੇ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ 80 ਫੁੱਟ ਦੀ ਉੱਚਾਈ ਤੋਂ ਹੇਠਾਂ ਡਿੱਗਿਆ ਸੇਵਾਦਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News