ਮਾਨ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਤੇ ਸਾਫ਼-ਸਫ਼ਾਈ ਦੀ ਸਹੂਲਤ ਦੇਣ ਲਈ ਵਚਨਬੱਧ : ਜਿੰਪਾ

Wednesday, Aug 10, 2022 - 02:48 PM (IST)

ਮਾਨ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਤੇ ਸਾਫ਼-ਸਫ਼ਾਈ ਦੀ ਸਹੂਲਤ ਦੇਣ ਲਈ ਵਚਨਬੱਧ : ਜਿੰਪਾ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਕ ਜਾਇਜ਼ਾ ਮੀਟਿੰਗ ਦੌਰਾਨ ਜਲ ਸਪਲਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਲੰਬਿਤ ਪਏ ਪ੍ਰਾਜੈਕਟਾਂ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਜਿੰਪਾ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਮਾਂਬੱਧ ਅਤੇ ਮਿਆਰੀ ਸਹੂਲਤਾਂ ਦੇਣ ਲਈ ਪਾਬੰਦ ਹੈ। ਇਸ ਕਰਕੇ ਕਿਸੇ ਵੀ ਪ੍ਰਾਜੈਕਟ ਵਿਚ ਦੇਰੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਸਬੰਧੀ ਸਾਰੇ ਮਾਪਦੰਡਾਂ ਨੂੰ ਅਪਨਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਦੇ ਮਿਆਰ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਸੂਬੇ ਦੇ ਸਾਰੇ ਪਿੰਡਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਸਬੰਧੀ ਪ੍ਰਾਜੈਕਟ ਨੂੰ ਵੀ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੇ ਜਿੰਪਾ ਨੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅੱਜ ਜਿੰਪਾ ਨੇ ਵਿਭਾਗ ਦੀਆਂ ਹੋਰ ਕੁੱਝ ਹੋਰ ਜਾਇਜ਼ਾ ਮੀਟਿੰਗਾਂ ਤੋਂ ਇਲਾਵਾ ਵੱਖ-ਵੱਖ ਯੂਨੀਅਨਾਂ ਨਾਲ ਵੀ ਮੀਟਿੰਗਾਂ ਕੀਤੀਆਂ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੀ ਹਾਜ਼ਰ ਸਨ।


author

Anuradha

Content Editor

Related News