ਪੰਜਾਬ ਸਰਕਾਰ ਵਿਕਾਸ ਦੇ ਏਜੰਡੇ ’ਤੇ ਕਰ ਰਹੀ ਹੈ ਕੰਮ: ਬ੍ਰਹਮ ਸ਼ੰਕਰ ਜਿੰਪਾ

Friday, Jun 09, 2023 - 12:55 PM (IST)

ਪੰਜਾਬ ਸਰਕਾਰ ਵਿਕਾਸ ਦੇ ਏਜੰਡੇ ’ਤੇ ਕਰ ਰਹੀ ਹੈ ਕੰਮ: ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸੂਬੇ ’ਚ ਵਿਕਾਸ ਦੇ ਏਜੰਡੇ ’ਤੇ ਕੰਮ ਕਰ ਰਹੀ ਹੈ ਅਤੇ ਸਿਰਫ਼ ਇਕ ਸਾਲ ’ਚ ਹੀ ਹਰੇਕ ਜ਼ਿਲ੍ਹੇ ਦੀ ਲੋੜ ਨੂੰ ਧਿਆਨ ’ਚ ਰੱਖ ਕੇ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਕਿ ਆਪਣੇ ਆਪ ਵਿਚ ਇਕ ਉਦਾਹਰਣ ਹੈ। ਉਹ ਪਿੰਡ ਆਦਮਵਾਲ ਵਿਖੇ 57.64 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਆਦਮਵਾਲ ਵਿਚ ਪੀਣ ਵਾਲੇ ਪਾਣੀ ’ਤੇ 5.19 ਲੱਖ ਰੁਪਏ, ਸੀਵਰੇਜ ’ਤੇ 5.19 ਲੱਖ ਰੁਪਏ, ਗਲੀਆਂ-ਨਾਲੀਆਂ ’ਤੇ 5.92 ਲੱਖ ਰੁਪਏ, ਛੱਪੜ ਦੇ ਵਿਕਾਸ ’ਤੇ 16.34 ਲੱਖ ਰੁਪਏ ਅਤੇ ਕਮਿਊਨਿਟੀ ਹਾਲ ’ਤੇ 25 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਨੂੰ ਥਾਪਰ ਮਾਡਲ ਰਾਹੀਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦਾ ਪਾਣੀ ਕਿਤੇ ਨਾ ਕਿਤੇ ਵਰਤਿਆ ਜਾ ਸਕੇ।

ਇਹ ਵੀ ਪੜ੍ਹੋ-ਭਾਰੀ ਮੀਂਹ ਮਗਰੋਂ ਗਰਮੀ ਕੱਢਾਉਣ ਲੱਗੀ ਵੱਟ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ

ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿਛਲੇ ਇਕ ਸਾਲ ਦੌਰਾਨ ਜਿੱਥੇ 30 ਹਜ਼ਾਰ ਦੇ ਕਰੀਬ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ, ਉੱਥੇ ਹੀ ਲੋਕਾਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਉਨ੍ਹਾਂ ਦੇ ਘਰਾਂ ਨੇੜੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਸਰਕਾਰੀ ਮੈਡੀਕਲ ਕਾਲਜ ਬਣ ਰਿਹਾ ਹੈ, ਜਿਸ ਨਾਲ ਜ਼ਿਲ੍ਹੇ ਨੂੰ ਬਹੁਤ ਲਾਭ ਹੋਵੇਗਾ। ਇਸ ਮੌਕੇ ਬੀ. ਡੀ. ਪੀ. ਓ. ਸੁਖਵਿੰਦਰ ਸਿੰਘ, ਐਕਸੀਅਨ ਸਿਮਰਨਜੀਤ ਸਿੰਘ, ਏ. ਈ. ਅਰਵਿੰਦ ਸੈਣੀ, ਸਰਪੰਚ ਰਮਾ ਦੇਵੀ, ਕੌਂਸਲਰ ਮੁਖੀ ਰਾਮ, ਸਾਧੂ ਰਾਮ, ਵਿਕਰਮਜੀਤ, ਸਤਵੀਰ ਸੱਤੀ, ਅਸ਼ੋਕ ਪਹਿਲਵਾਨ, ਰਾਜਨ ਸੈਣੀ, ਅਵਤਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਇਹ ਵੀ ਪੜ੍ਹੋ- ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News