ਬ੍ਰਹਮਪੁਰਾ ਤੇ ਅਜਨਾਲਾ ਨੂੰ ਪਾਰਟੀ ''ਚੋਂ ਕੱਢਣ ਦਾ ਫੈਸਲਾ ਠੀਕ ਨਹੀਂ : ਘੁਬਾਇਆ

11/13/2018 9:32:09 AM

ਜਲਾਲਾਬਾਦ (ਟੀਨੂੰ, ਦੀਪਕ)—ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਬੀਤੇ ਦਿਨੀਂ ਸੰਪੰਨ ਹੋਈ ਅਕਾਲੀ ਦਲ ਦੀ ਕੋਰ ਕਮੇਟੀ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਦੇ 2 ਸੀਨੀਅਰ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਕੱਢਣਾ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਇਸ ਫੈਸਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ। 

ਉਪਰੋਕਤ ਆਗੂਆਂ ਨੂੰ ਪਾਰਟੀ 'ਚੋਂ ਕੱਢਣ ਦੇ ਫੈਸਲੇ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਵੱਲੋਂ ਪਾਰਟੀ ਦੀ ਇੰਨਾ ਲੰਬਾ ਸਮਾਂ ਸੇਵਾ ਕੀਤੀ ਗਈ ਹੋਵੇ ਤੇ ਪਾਰਟੀ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਗਈਆਂ ਹੋਣ, ਉਨ੍ਹਾਂ ਨੂੰ ਬਿਨਾਂ ਕਿਸੇ ਕਾਇਦੇ-ਕਾਨੂੰਨ ਜਾਂ 'ਕਾਰਨ ਦੱਸੋ ਨੋਟਿਸ' ਜਾਰੀ ਕੀਤੇ ਬਗੈਰ ਪਾਰਟੀ 'ਚੋਂ ਕੱਢ ਦੇਣਾ ਕਿਸ ਵੀ ਪਾਸਿਓਂ ਠੀਕ ਨਹੀਂ ਹੈ।


Shyna

Content Editor

Related News