ਬ੍ਰਹਮਪੁਰਾ ਤੇ ਢੀਂਡਸਾ ਧੜਿਆਂ ''ਚ ਸਹਿਮਤੀ ਦੇ ਆਸਾਰ
Wednesday, Apr 07, 2021 - 11:25 AM (IST)
ਮੋਹਾਲੀ (ਪਰਦੀਪ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਈ 3 ਮੈਂਬਰੀ ਏਕਤਾ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਉਨ੍ਹਾਂ ਦੇ ਬੇਟੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਤਕਰੀਬਨ ਇਕ ਘੰਟਾ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਏਕਤਾ ਕਮੇਟੀ ਦੇ ਚੇਅਰਮੈਨ ਜੱਥੇਦਾਰ ਉਜਾਗਰ ਸਿੰਘ ਬੰਡਾਲੀ ਸਾਬਕਾ ਵਿਧਾਇਕ, ਮੈਂਬਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜੱਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਮਲ ਹੋਏ।
ਇਹ ਵੀ ਪੜ੍ਹੋ : ਹੁਣ 'ਚੰਡੀਗੜ੍ਹ' 'ਚ ਵੀ ਲੱਗਾ ਨਾਈਟ ਕਰਫ਼ਿਊ, ਬੰਦ ਕੀਤੀਆਂ ਜਾ ਸਕਦੀਆਂ ਨੇ ਇਹ ਥਾਵਾਂ
ਮੀਟਿੰਗ ਵਿਚ ਜੱਥੇਦਾਰ ਬ੍ਰਹਮਪੁਰਾ ਦੀਆਂ ਏਕਤਾ ਸਬੰਧੀ ਭਾਵਨਾਵਾ ਤੋਂ ਢੀਂਡਸਾ ਨੂੰ ਜਾਣੂੰ ਕਰਵਾਇਆ ਗਿਆ, ਜਿਸ ਦਾ ਢੀਂਡਸਾ ਅਤੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਖਿੜੇ ਮੱਥੇ ਸਵਾਗਤ ਕੀਤਾ ਤੇ ਕਿਹਾ ਕਿ ਉਹ ਇਸੇ ਹਫ਼ਤੇ ਆਪਣੇ ਸੀਨੀਅਰ ਸਾਥੀਆ ਨਾਲ ਵਿਚਾਰ-ਵਟਾਂਦਰਾ ਕਰ ਕੇ ਅਗਲੀ ਮੀਟਿੰਗ ਵਿਚ ਸਾਰੀ ਸਥਿਤੀ ਤੋਂ ਏਕਤਾ ਕਮੇਟੀ ਨੂੰ ਜਾਣੂੰ ਕਰਵਾ ਦੇਣਗੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅੱਜ ਤੋਂ ਦੋਹਰਾ ਝਟਕਾ, ਰਜਿਸਟਰੀ ਕਰਾਉਣ ਸਮੇਤ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਸਮੇਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਸ਼ਕਤੀਆਂ ਦਾ ਸਾਰਾ ਜ਼ੋਰ ਇਸ ਗੱਲ ’ਤੇ ਲੱਗਾ ਹੋਇਆ ਹੈ ਕਿ ਸਿੱਖ ਜਜ਼ਬੇ ਅਤੇ ਪੰਜਾਬੀ ਸੋਚ ਨੂੰ ਢਾਹ ਲਗਾਈ ਜਾ ਸਕੇ। ਅਜਿਹੇ ਹਾਲਾਤਾਂ ਵਿਚ ਪੰਜਾਬ ਦੇ ਹਿਤੈਸ਼ੀ ਲੋਕ ਪੰਜਾਬ ਅੰਦਰ ਤੀਸਰਾ ਬਦਲ ਚਾਹੁੰਦੇ ਹਨ।
ਇਹ ਵੀ ਪੜ੍ਹੋ : ਸੋਸ਼ਲ ਅਕਾਊਂਟ ’ਤੇ ਕੁੜੀਆਂ ਨਾਲ ਦੋਸਤੀ ਕਰਕੇ ਨਜ਼ਦੀਕੀਆਂ ਵਧਾਉਣ ਵਾਲੇ ਹੋ ਜਾਣ ਸਾਵਧਾਨ!
ਉਨ੍ਹਾਂ ਕਿਹਾ ਕਿ 10 ਅਪ੍ਰੈਲ ਨੂੰ ਕੁਰਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਸਾਹਿਬ ਸਿੰਘ ਬਡਾਲੀ ਅਤੇ ਬਰਜਿੰਦਰ ਸਿੰਘ ਐਟਲਾਟਾ (ਅਮਰੀਕਾ) ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ