ਦਿਮਾਗੀ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ (ਵੀਡੀਓ)

06/24/2017 1:13:36 PM

ਜਲੰਧਰ (ਸੋਨੂੰ ਮਹਾਜਨ)— ਜਲੰਧਰ ਦੇ ਕੰਗਨੀਵਾਲ 'ਚ ਇਕ ਵਿਅਕਤੀ ਨੇ ਦਿਮਾਗੀ ਪਰੇਸ਼ਾਨੀ ਦੇ ਚੱਲਦਿਆਂ ਪੱਖੇ ਨਾਲ ਲਟਕ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਮੁਤਾਬਕ ਪ੍ਰਦੀਪ ਨਾਂ ਦਾ ਵਿਅਕਤੀ ਕਾਫੀ ਸਮਾਂ ਘਰ ਤੋਂ ਗਾਇਬ ਰਿਹਾ ਤੇ ਜਦੋਂ ਉਸ ਦੀ ਭਾਲ ਕੀਤੀ ਗਈ ਘਰ ਦੀ ਤੀਜੀ ਮੰਜ਼ਲ 'ਤੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਪਾਈ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਪ੍ਰਦੀਪ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਸੀ। ਫਿਲਹਾਲ ਪੁਲਸ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਪ੍ਰਦੀਪ ਬਿਜਲੀ ਦਾ ਕੰਮ ਕਰਦਾ ਸੀ।