ਸ਼ਹਿਰਾਂ ਤੇ ਦਿਹਾਤੀ ਖੇਤਰਾਂ ਦਾ ਸੰਤੁਲਿਤ ਵਿਕਾਸ ਕਰਵਾਏਗੀ ਮਾਨ ਸਰਕਾਰ ਸਰਕਾਰ: ਬ੍ਰਹਮਸ਼ੰਕਰ ਜਿੰਪਾ
Monday, Jan 30, 2023 - 10:43 AM (IST)
ਜਲੰਧਰ (ਧਵਨ)-ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਦਾ ਸੰਤੁਲਿਤ ਵਿਕਾਸ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਜਿੰਪਾ ਨੇ ਐਤਵਾਰ ਵੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆਂ। ਉਨ੍ਹਾਂ ਮੌਕੇ ’ਤੇ ਹੀ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫੋਨ ਕਰ ਕੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਿਹਾ। ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ’ਚ ਜਿੱਥੇ ਵਪਾਰੀਆਂ ਅਤੇ ਉੱਦਮੀਆਂ ਨੂੰ ਰਾਹਤ ਦੇਣ ਲਈ ਕਦਮ ਚੁੱਕੇ ਹਨ, ਉੱਥੇ ਹੀ ਦੂਜੇ ਪਾਸੇ ਦਿਹਾਤੀ ਖੇਤਰਾਂ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡਾਂ ’ਚ ਪਹੁੰਚ ਕੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ’ਚ ਅਧਿਕਾਰੀ ਹਫ਼ਤੇ ’ਚ 2 ਵਾਰ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਵੱਲੋਂ ਚੁਣੀ ਜਾਂਦੀ ਹੈ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਅਫ਼ਸਰਾਂ ਨੂੰ ਹੁਣ ਖੁਦ ਲੋਕਾਂ ਕੋਲ ਜਾਣਾ ਚਾਹੀਦਾ ਹੈ। ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਥਾਨਕ ਮਸਲਿਆਂ ਦਾ ਹੱਲ ਪਿੰਡਾਂ ’ਚ ਹੀ ਕੀਤਾ ਜਾ ਸਕਦਾ ਹੈ। ਲੋਕਾਂ ਨੂੰ ਪੈਨਸ਼ਨਾਂ ਲਈ ਸ਼ਹਿਰਾਂ ’ਚ ਸਰਕਾਰੀ ਦਫ਼ਤਰਾਂ ’ਚ ਆਉਣ ਦੀ ਲੋੜ ਨਹੀਂ ਪੈਣੀ ਚਾਹੀਦੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਰਤੀਆਂ ਨੂੰ ਲੈ ਕੇ ਵੀ ਦਰਵਾਜ਼ੇ ਖੋਲ੍ਹ ਦਿੱਤੇ ਹਨ। ਹਰ ਵਿਭਾਗ ’ਚ ਭਰਤੀ ਦਾ ਕੰਮ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
ਪੰਜਾਬ ’ਚ ਪਹਿਲੀ ਵਾਰ ਕਿਸੇ ਸਰਕਾਰ ਨੇ ਪਹਿਲੇ ਸਾਲ ’ਚ ਹੀ 25 ਹਜ਼ਾਰ ਤੋਂ ਵੱਧ ਸਰਕਾਰੀ ਅਹੁਦਿਆਂ ’ਤੇ ਭਰਤੀਆਂ ਕੀਤੀਆਂ ਹਨ, ਨਹੀਂ ਤਾਂ ਪਿਛਲੀਆਂ ਸਰਕਾਰਾਂ ਨੇ ਵੋਟਰਾਂ ਨੂੰ ਲੁਭਾਉਣ ਲਈ ਆਪਣੇ ਪਿਛਲੇ ਸਾਲ ’ਚ ਹੀ ਕੁਝ ਮਹੀਨਿਆਂ ’ਚ ਭਰਤੀ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਅਹੁਦਿਆਂ ’ਤੇ ਨਿਯੁਕਤ ਕੀਤਾ ਜਾਣਾ ਚਾਹੀਦਾ, ਇਸ ਨਾਲ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਘਟੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅਗਲੇ ਇਕ-ਡੇਢ ਸਾਲ ਦੇ ਅੰਦਰ ਪੰਜਾਬ ’ਚ ਭਰਤੀਆਂ ਦੇ ਕੰਮਾਂ ’ਚ ਤੇਜ਼ੀ ਆ ਜਾਵੇਗੀ। ਪੁਲਸ ਵਿਭਾਗ ’ਚ ਹਰ ਸਾਲ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਮੈਰਿਟ ’ਤੇ ਚੋਣ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਢੰਗ ਨਾਲ ਭਰਤੀ ਦਾ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਿੱਧੂ ਦੀ ਰਿਹਾਈ ਨਾ ਹੋਣ ਨੂੰ ਲੈ ਕੇ ਮੁੜ ਭੜਕੀ ਡਾ. ਨਵਜੋਤ ਕੌਰ, ਟਵੀਟ ਕਰਕੇ ਆਖੀ ਵੱਡੀ ਗੱਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।