ਜਲੰਧਰ ਦੀ ਬਹਾਦਰ ਕੁਸੁਮ ਨੂੰ ਅਕਾਲੀ ਦਲ ਨੇ ਕੀਤਾ ਸਨਮਾਨਤ, ਪੰਜਾਬ ਸਰਕਾਰ ਨੂੰ ਕੀਤੀ ਵੱਡੀ ਅਪੀਲ (ਵੀਡੀਓ)

10/11/2020 6:55:05 PM

ਜਲੰਧਰ (ਜ.ਬ. ਸੋਨੂੰ)— ਬੀਤੇ ਦਿਨੀਂ ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਜ਼ਖ਼ਮੀ ਕੁਸੁਮ ਦੀ ਬਾਂਹ ਅਜੇ ਤੱਕ ਠੀਕ ਨਹੀਂ ਹੋਈ ਪਰ ਸਰਕਾਰ ਨੇ ਸਿਰਫ ਲਾਅਰਿਆਂ ਤੋਂ ਇਲਾਵਾ ਕੁਸੁਮ ਦੀ ਕੋਈ ਮਦਦ ਨਹੀਂ ਕੀਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਨਿੱਝਰ ਨੇ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਦਰਅਸਲ ਤਜਿੰਦਰ ਸਿੰਘ ਨਿੱਝਰ ਕੁਸੁਮ ਨੂੰ ਸਨਮਾਨਤ ਕਰਨ ਲਈ ਪੁੱਜੇ ਸਨ।

ਇਹ ਵੀ ਪੜ੍ਹੋ: ਮੰਗਲੀਕ ਹੋਣ 'ਤੇ ਸਹੁਰਿਆਂ ਤੋਂ ਮਿਲੇ ਅਜਿਹੇ ਤਾਅਨੇ ਕਿ ਮਜਬੂਰ ਹੋ ਕੁੜੀ ਨੇ ਚੁੱਕਿਆ ਹੈਰਾਨ ਕਰਦਾ ਕਦਮ

ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਵੱਲੋਂ ਵਾਅਦੇ ਮੁਤਾਬਕ ਕੁਸੁਮ ਦੇ ਇਲਾਜ ਦਾ ਖਰਚਾ ਚੁੱਕਣ ਦਾ ਐਲਾਨ ਕੀਤਾ ਸੀ ਪਰ ਉਹ ਜੋਸ਼ੀ ਹਸਪਤਾਲ ਦਾ ਵੀ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਕੁਸੁਮ ਦੇ ਇਲਾਜ ਲਈ ਪੈਸੇ ਨਹੀਂ ਲਏ। ਇਸ ਦੌਰਾਨ ਵਾਅਦੇ ਮੁਤਾਬਕ 1 ਲੱਖ ਰੁਪਏ ਦਾ ਚੈੱਕ ਤਜਿੰਦਰ ਸਿੰਘ ਨਿੱਝਰ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕੁਸੁਮ ਨੂੰ ਦਿੱਤਾ ਗਿਆ। ਇਸ ਮੌਕੇ ਨਿੱਝਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੁਸੁਮ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਸ ਦੇ ਪਰਿਵਾਰ ਦੀ ਜਾਨ-ਮਾਲ ਦੀ ਰੱਖਿਆ ਕੀਤੀ ਜਾਵੇ।

ਇਹ ਵੀ ਪੜ੍ਹੋ: ਫਗਵਾੜਾ: ਜੀਜੇ ਨੇ ਸਹੁਰੇ ਘਰ ਆ ਕੇ ਸਾਲੀ ਦਾ ਕੀਤਾ ਕਤਲ, ਪਿੱਛੋਂ ਖ਼ੁਦ ਨੂੰ ਵੀ ਇੰਝ ਲਾਇਆ ਮੌਤ ਦੇ ਗਲੇ

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਨਿੱਝਰ ਨੇ ਕਿਹਾਰ ਕਿ ਉਨ੍ਹਾਂ ਦੇ ਘਰ ਦੀ ਹਾਲਤ ਬੇਹੱਦ ਨਾਜ਼ੁਕ ਹੈ, ਇਸ ਲਈ ਉਹ ਉਨ੍ਹਾਂ ਦੇ ਹਾਲਾਤ ਨੂੰ ਵੇਖ ਕੇ ਇਹ ਮੰਗ ਕਰਦੇ ਹਨ ਕਿ ਇਸ ਬਹਾਦਰ ਕੁੜੀ ਨੂੰ ਰਾਸ਼ਟਰਪਤੀ ਸਨਮਾਨ ਲਈ ਵੀ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਮਨਮੋਹਨ ਵਾਰਿਸ ਸਣੇ ਕਈ ਮਸ਼ਹੂਰ ਗਾਇਕਾਂ ਨਾਲ ਕੰਮ ਕਰਨ ਵਾਲੇ ਇਸ ਸਟੇਜ ਸਕੱਤਰ ਦੀ ਹੋਈ ਮੌਤ

ਇਸ ਦੇ ਨਾਲ ਹੀ ਇਸ ਦੇ ਪਰਿਵਾਰਕ ਮੈਂਬਰ ਨੂੰ ਇਕ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ 'ਚ ਕੋਈ ਵੀ ਸਿਆਸੀ ਗੱਲ ਨਹੀਂ ਹੈ। ਸਿਰਫ ਇਕ ਲੜਕੀ ਦੀ ਬਹਾਦਰੀ ਲਈ ਸਰਕਾਰ ਵੱਲੋਂ ਇਹ ਸਨਮਾਨ ਬਣਦਾ ਹੈ ਕਿਉਂਕਿ ਕੁਸੁਮ ਦੇ ਘਰ ਦੀ ਹਾਲਤ ਬੇਹੱਦ ਮਾੜੀ ਹੈ ਅਤੇ ਸਰਕਾਰ ਇਸ ਸਮੇਂ ਘਰ-ਘਰ ਨੌਕਰੀ ਦੇ ਰਹੀ ਹੈ ਤਾਂ ਇਸ ਬਹਾਦੁਰ ਲੜਕੀ ਦੇ ਪਰਿਵਾਰ ਨੂੰ ਵੀ ਨੌਕਰੀ ਮਿਲ ਜਾਵੇਗੀ ਅਤੇ ਉਹ ਵੀ ਸਹੀ ਢੰਗ ਨਾਲ ਆਪਣਾ ਜ਼ਿੰਦਗੀ ਬਤੀਤ ਕਰ ਸਕਣਗੇ।

ਇਹ ਵੀ ਪੜ੍ਹੋ:  ਜਲੰਧਰ: ਪੁਲਸ ਲਾਈਨ 'ਚ ਵੱਡੀ ਵਾਰਦਾਤ, ਗੋਲੀ ਲੱਗਣ ਨਾਲ ASI ਦੀ ਮੌਤ

shivani attri

This news is Content Editor shivani attri