ਜਲੰਧਰ: ਪੰਜਾਬ ਲਈ ਬਹਾਦਰੀ ਦੀ ਮਿਸਾਲ ਬਣ ਚੁੱਕੀ ਕੁਸੁਮ ਲਈ ਕੈਪਟਨ ਨੇ ਭੇਜੀ ਵਿੱਤੀ ਮਦਦ

10/30/2020 6:52:16 PM

ਜਲੰਧਰ (ਵਾਰਤਾ)— ਬਹਾਦਰੀ ਦੀ ਮਿਸਾਲ ਬਣ ਚੁੱਕੀ ਜਲੰਧਰ ਦੀ ਕੁਸੁਮ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਲੱਖ ਦੀ ਵਿੱਤੀ ਮਦਦ ਦਿੱਤੀ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਤੋਂ ਕੁਸੁਮ ਦੇ ਲਈ 2 ਲੱਖ ਦਾ ਚੈੱਕ ਹਾਸਲ ਹੋਇਆ ਹੈ, ਜੋਕਿ ਉਸ ਨੂੰ ਸ਼ੁੱਕਰਵਾਰ ਦੇ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦੋਹਰਾ ਕਤਲ: ਨਸ਼ੇੜੀ ਪੁੱਤ ਨੇ ਪਿਓ ਤੇ ਮਤਰੇਈ ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਉਨ੍ਹਾਂ ਕਿਹਾ ਕਿ ਕੁਸੁਮ ਨੇ ਪੰਜਾਬ ਅਤੇ ਜਲੰਧਰ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਇਹ ਉਸ ਦੇ ਹੌਸਲੇ ਲਈ ਸ਼ਲਾਘਾ ਦਾ ਇਕ ਛੋਟਾ ਜਿਹਾ ਟੋਕਨ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਪਹਿਲਾਂ ਹੀ ਰਾਸ਼ਟਰੀ ਅਤੇ ਸੂਬਾ ਬਹਾਦਰੀ ਪੁਰਸਕਾਰਾਂ ਲਈ ਕੁਸੁਮ ਦੇ ਨਾਂ ਦੀ ਸਿਫਾਰਿਸ਼ ਕੀਤੀ ਹੋਈ ਹੈ।

ਇਹ ਵੀ ਪੜ੍ਹੋ: ਅੱਧੀ ਦਰਜਨ ਹਮਲਾਵਰਾਂ ਨੇ ਸ਼ਰੇਆਮ ਚਲਾਈਆਂ ਕਿਰਪਾਨਾਂ ਤੇ ਰਾਡਾਂ, ਦਹਿਸ਼ਤ ਨਾਲ ਸਹਿਮੇ ਲੋਕ

ਜ਼ਿਕਰਯੋਗ ਹੈ ਕਿ 30 ਅਗਸਤ ਨੂੰ ਲਾਲਾ ਜਗਤ ਨਾਰਾਇਣ ਡੀ. ਏ. ਵੀ. ਮਾਡਲ ਸਕੂਲ ਤੋਂ ਅੱਠਵੀਂ ਜਮਾਤ ਦੀ ਵਿਦਿਆਰਥਣ ਕੁਸੁਮ ਨੂੰ ਸਨੈਚਿੰਗ ਦਾ ਸਾਹਮਣਾ ਕਰਨਾ ਪਿਆ ਸੀ। ਟਿਊਸ਼ਨ ਤੋਂ ਆਉਂਦੇ ਸਮੇਂ ਬਾਈਕ ਸਵਾਰ ਲੁਟੇਰਿਆਂ ਨੇ ਉਸ ਦਾ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ ਸੀ। ਸਨੈਚਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਗੁੱਟ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿੱਤਾ ਸੀ ਪਰ ਉਸ ਨੇ ਬਹਾਦਰੀ ਵਿਖਾਉਂਦੇ ਹੋਏ ਲੁਟੇਰਿਆਂ ਦਾ ਸਾਹਮਣਾ ਕੀਤਾ ਸੀ ਅਤੇ ਇਕ ਲੁਟੇਰੇ ਕਾਬੂ ਕਰਵਾਉਣ 'ਚ ਸਫ਼ਲ ਰਹੀ ਸੀ।

ਇਹ ਵੀ ਪੜ੍ਹੋ: ਸੁਰਖੀਆਂ 'ਚ ਕਪੂਰਥਲਾ ਕੇਂਦਰੀ ਜੇਲ, ਮਾਮੂਲੀ ਗੱਲ ਪਿੱਛੇ ਵਾਰਡਨਾਂ ਨੇ ਡਿਪਟੀ ਸੁਪਰਡੈਂਟ 'ਤੇ ਕੀਤਾ ਹਮਲਾ

shivani attri

This news is Content Editor shivani attri