ਜਵਾਕ ਦੇ ਅਗਵਾ ਮਾਮਲੇ ''ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ ਸਟੈਂਡ ''ਤੇ ਛੱਡ ਹੋਏ ਸਨ ਫਰਾਰ

Monday, Sep 21, 2026 - 03:06 PM (IST)

ਜਵਾਕ ਦੇ ਅਗਵਾ ਮਾਮਲੇ ''ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ ਸਟੈਂਡ ''ਤੇ ਛੱਡ ਹੋਏ ਸਨ ਫਰਾਰ

ਜਲੰਧਰ (ਸੋਨੂੰ)- ਜਲੰਧਰ ਵਿਖੇ ਬਸਤੀ ਬਾਵਾ ਖੇਲ ਦੇ ਪੰਨੂ ਵਿਹਾਰ ਵਿਚ 4 ਸਾਲਾ ਕੇਸ਼ਵ ਦੇ ਅਗਵਾ ਮਾਮਲੇ 'ਚ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਇਕ ਹੋਰ ਸਾਥੀ ਅਜੇ ਵੀ ਫਰਾਰ ਹੈ। ਡੀ. ਸੀ. ਪੀ. ਆਦਿਤਿਆ ਵਾਰੀਅਰ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਸਬੰਧੀ ਹੈਰਾਨ ਕਰਨ ਵਾਲਾ ਖ਼ੁਲਾਸਾ ਕੀਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬੱਚੇ ਨੂੰ ਵੇਚਣ ਦੀ ਯੋਜਨਾ ਬਣਾ ਰਹੇ ਸਨ ਪਰ ਸ਼ਹਿਰ 'ਚ ਪੁਲਸ ਦੀ ਨਾਕਾਬੰਦੀ ਕਾਰਨ ਉਹ ਆਪਣੀ ਯੋਜਨਾ ਨੂੰ ਅੰਜਾਮ ਨਹੀਂ ਦੇ ਸਕੇ। ਉਹ ਬੱਚੇ ਨੂੰ ਬੱਸ ਸਟੈਂਡ 'ਤੇ ਛੱਡ ਕੇ ਭੱਜ ਗਏ। ਦੋਸ਼ੀ ਦੀ ਪਛਾਣ ਰਜਤ ਰੱਤੂ ਉਰਫ਼ ਰੌਕੀ ਵਜੋਂ ਹੋਈ ਹੈ, ਜੋਕਿ ਆਦਮਪੁਰ ਦੇ ਰਹਿਣ ਵਾਲੇ ਰਮੇਸ਼ ਲਾਲ ਦਾ ਪੁੱਤਰ ਹੈ।

ਇਹ ਵੀ ਪੜ੍ਹੋ- ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ

PunjabKesari

ਡੀ. ਸੀ. ਪੀ. ਨੇ ਦੱਸਿਆ ਕਿ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੂੰ ਅੱਜ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਨੇ ਜਿਨ੍ਹਾਂ ਲੋਕਾਂ ਨੂੰ ਬੱਚੇ ਵੇਚਣ ਦੀ ਯੋਜਨਾ ਬਣਾਈ ਸੀ, ਉਨ੍ਹਾਂ ਦੇ ਨਾਮ ਮਾਮਲੇ 'ਚ ਦਰਜ ਕੀਤੇ ਗਏ ਹਨ। ਉਸ ਦਾ ਸਾਥੀ ਪ੍ਰਿੰਸ ਅਜੇ ਵੀ ਫਰਾਰ ਹੈ। ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਪਹਿਲੀ ਵਾਰ ਵਾਰਦਾਤ ਨੂੰ ਅੰਜਾਮ ਦਿੱਤਾ ਹੈ। 

ਮੁਲਜ਼ਮਾਂ ਨੇ ਬੱਚੇ ਨੂੰ 100,000 ਰੁਪਏ 'ਚ ਵੇਚਣ ਦਾ ਇਰਾਦਾ ਬਣਾਇਆ ਅਤੇ 20,000 ਰੁਪਏ ਐਡਵਾਂਸ ਲੈ ਲਏ ਸਨ। ਪੁਲਸ ਜਾਂਚ 'ਚ ਪਤਾ ਲੱਗਾ ਹੈ ਕਿ ਦੋਸ਼ੀ ਰਜਤ ਰੱਤੂ ਪੇਸ਼ੇ ਤੋਂ ਡਰਾਈਵਰ ਹੈ। ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ। ਦੋਸ਼ੀ ਕੋਲੋਂ ਕੇਸ਼ਵ ਨੂੰ ਹੀ ਟਾਰਗੇਟ ਕੀਤੇ ਜਾਣ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ- ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ

ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ। ਜਾਂਚ 'ਚ ਹੋਰ ਖ਼ੁਲਾਸੇ ਹੋ ਸਕਦੇ ਹਨ। ਮੁਲਜ਼ਮ ਨੂੰ ਉਸ ਦੇ ਪਿੰਡ ਵਿਚ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਸ਼ੀ ਨੇ ਅਗਵਾ ਕਰਨ ਤੋਂ ਬਾਅਦ ਆਪਣੇ ਕੱਪੜੇ ਬਦਲ ਲਏ ਸਨ ਅਤੇ ਇਹ ਕੱਪੜੇ ਬਰਾਮਦ ਕਰ ਲਏ ਗਏ ਹਨ। ਬਾਅਦ 'ਚ ਮੁਲਜ਼ਮ ਬੱਚੇ ਨੂੰ ਕਿਸੇ ਜਾਣਕਾਰ ਕੋਲ ਛੱਡ ਗਿਆ ਜਿਸ ਨੂੰ ਉਹ ਜਾਣਦਾ ਸੀ।

ਇਹ ਵੀ ਪੜ੍ਹੋ- ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News