ਵਿਜੀਲੈਂਸ ਵਿਭਾਗ ਦੀ ਟੀਮ ਨੇ ਰਿਸ਼ਵਤ ਲੈਂਦੇ ਪਟਵਾਰੀ ਨੂੰ ਕੀਤਾ ਗ੍ਰਿਫਤਾਰ

08/06/2019 7:43:42 PM

ਜਲੰਧਰ: ਰਿਸ਼ਵਤ ਲੈਣ ਦੇ ਦੋਸ਼ 'ਚ ਇਕ ਪਟਵਾਰੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵਿਭਾਗ ਜਲੰਧਰ ਦੀ ਟੀਮ ਨੇ ਅੱਜ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਡੀ. ਐੱਸ. ਪੀ. ਵਿਜੀਲੈਂਸ ਨਿਰੰਜਨ ਸਿੰਘ ਮੁਤਾਬਕ ਮਾਲ ਹਲਕਾ ਗਿੱਦੜਪਿੰਡੀ ਸਬ-ਤਹਿਸੀਲ ਲੋਹੀਆਂ 'ਚ ਤਾਇਨਾਤ ਗੁਰਦੇਵ ਸਿੰਘ ਪਟਵਾਰੀ ਨੇ ਇੱਕ ਪਰਿਵਾਰ ਪਾਸੋਂ ਇੰਤਕਾਲ ਕਰਨ ਲਈ 4 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਵਿਭਾਗ ਨੇ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।


Related News