ਰਿਸ਼ਵਤ ਦੇ ਮਾਮਲੇ ’ਚ ਨਾਮਜ਼ਦ ਤਿੰਨੇ ਮੁਲਾਜ਼ਮ ਸਸਪੈਂਡ
Friday, Jun 29, 2018 - 07:02 AM (IST)

ਪਟਿਆਲਾ(ਬਲਜਿੰਦਰ)-ਵਿਜੀਲੈਂਸ ਬਿਊਰੋ ਪਟਿਆਲਾ ਵੱਲੋਂ 14 ਹਜ਼ਾਰ ਰਿਸ਼ਵਤ ਦੇ ਮਾਮਲੇ ਵਿਚ ਜਿਹਡ਼ੇ ਤਿੰਨ ਮੁਲਾਜ਼ਮਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਨੂੰ ਪੁਲਸ ਵਿਭਾਗ ਨੇ ਸਸਪੈਂਡ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਐੈੱਸ. ਐੈੱਸ. ਪੀ. ਪਟਿਆਲਾ ਡਾ. ਐੈੱਸ. ਭੂਪਤੀ ਵੱਲੋਂ ਕੀਤੀ ਗਈ। ਇਥੇ ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਪਟਿਆਲਾ ਨੇ ਦੋ ਦਿਨ ਪਹਿਲਾਂ ਸ਼ਰਾਬ ਦਾ ਝੂਠਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗਣ ਦੋਸ਼ ਦੋਸ਼ ਵਿਚ ਏ. ਐੈੱਸ. ਆਈ. ਗੁਰਮੀਤ ਸਿੰਘ ਨੂੰ 14 ਹਜ਼ਾਰ ਰੁਪਏ ਰਿਸ਼ਵਤ ਲੈਂਦਿਅਾਂ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿਚ ਹੌਲਦਾਰ ਹਰਜਿੰਦਰ ਸਿੰਘ ਅਤੇ ਅਸ਼ੋਕ ਕੁਮਾਰ ਦਰਜਾ ਚਾਰ ਮੁਲਾਜ਼ਮਾ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਸੀ। ਤਿੰਨਾਂ ਨੂੰ ਵਿਭਾਗ ਨੇ ਸਸਪੈਂਡ ਕਰ ਦਿੱਤਾ ਹੈ। ਦੂਜੇ ਪਾਸੇ ਅੱਜ ਵਿਜੀਲੈਂਸ ਬਿਊਰੋ ਨੇ ਅਸ਼ੋਕ ਕੁਮਾਰ ਦੇ ਘਰ ਦੀ ਸਰਚ ਵੀ ਕੀਤੀ। ਉਥੋਂ ਕੁਝ ਪੈਸੇ ਬੈਂਕ ਵਿਚ ਜਮ੍ਹਾ ਅਤੇ ਕੁਝ ਇਨਸ਼ੋਰੈਂਸ ਦੇ ਦਸਤਾਵੇਜ਼ ਮਿਲੇ ਹਨ। ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।