ਪੰਜਾਬ ਰੋਡਵੇਜ਼ ਫਿਰੋਜ਼ਪੁਰ ਦਾ ਸਬ ਇੰਸਪੈਕਟਰ 10 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ

Monday, Sep 16, 2019 - 05:29 PM (IST)

ਪੰਜਾਬ ਰੋਡਵੇਜ਼ ਫਿਰੋਜ਼ਪੁਰ ਦਾ ਸਬ ਇੰਸਪੈਕਟਰ 10 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਵਿਜੀਲੈਂਸ ਵਿਭਾਗ ਦੀ ਟੀਮ ਨੇ ਕੰਡਕਟਰ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਪੰਜਾਬ ਰੋਡਵੇਜ਼ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਰਿਸ਼ਵਤ ਲੈ ਰਹੇ ਮੁਲਜ਼ਮ ਨੂੰ ਸਰਕਾਰੀ ਅਤੇ ਪ੍ਰਾਇਵੇਟ ਗਵਾਹਾਂ ਦੀ ਮੌਜੂਦਗੀ 'ਚ ਗ੍ਰਿਫਤਾਰ ਕੀਤਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਫਿਰੋਜ਼ਪੁਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਕੰਡਕਟਰ ਗੁਰਚਰਨ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਵੀਰ ਨਗਰ ਫਿਰੋਜ਼ਪੁਰ ਸ਼ਹਿਰ ਨੇ ਵਿਜੀਲੈਂਸ ਵਿਭਾਗ ਫਿਰੋਜ਼ਪੁਰ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਬ ਇੰਸਪੈਕਟਰ ਗੁਰਮੇਜ ਸਿੰਘ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 10 ਹਜ਼ਾਰ ਰੁਪਏ ਲੈਣ ਲਈ ਉਹ ਉਸ ਨੂੰ ਵਾਰ-ਵਾਰ ਪਰੇਸ਼ਾਨ ਅਤੇ ਦੁੱਖੀ ਕਰ ਰਿਹਾ ਹੈ। ਪਰੇਸ਼ਾਨ ਹੋ ਕੇ ਕੰਡਕਟਰ ਜਦੋਂ ਸਬ ਇੰਸਪੈਕਟਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਰਿਹਾ ਸੀ ਤਾਂ ਵਿਜੀਲੈਂਸ ਵਿਭਾਗ ਦੀ ਟੀਮ ਨੇ ਰਿਸ਼ਵਤ ਲੈ ਰਹੇ ਸਬ ਇੰਸਪੈਕਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।


author

rajwinder kaur

Content Editor

Related News