ਡੇਰਾਬੱਸੀ ਦੇ MLA ਰੰਧਾਵਾ ਦੇ ਪੀ. ਏ. 'ਤੇ ਪੁਲਸ ਕੋਲੋਂ ਇਕ ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼
Thursday, Aug 04, 2022 - 03:54 PM (IST)
ਜ਼ੀਰਕਪੁਰ (ਅਨਿਲ) : ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੀ. ਏ. ਨਿਤਿਨ ਲੂਥਰਾ 'ਤੇ ਰਿਸ਼ਵਤ ਮੰਗਣ ਦੇ ਦੋਸ਼ ਲੱਗੇ ਹਨ। ਦੋਸ਼ ਲਾਇਆ ਜਾ ਰਿਹਾ ਹੈ ਕਿ ਵਿਧਾਇਕ ਰੰਧਾਵਾ ਦੇ ਪੀ. ਏ. ਨਿਤਿਨ ਲੂਥਰਾ ਨੇ ਬਲਟਾਣਾ ਚੌਂਕੀ ਦੇ ਇੰਚਾਰਜ ਬਰਮਾ ਸਿੰਘ ਤੋਂ ਵਿਧਾਇਕ ਦੇ ਨਾਂ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : PGI 'ਚ ਮੁੜ ਸ਼ੁਰੂ ਹੋਵੇਗਾ 'ਆਯੂਸ਼ਮਾਨ' ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ
ਬਰਮਾ ਸਿੰਘ ਬਲਟਾਣਾ ਚੌਂਕੀ ਦਾ ਇੰਚਾਰਜ ਸੀ ਤਾਂ ਉਸ ਦਾ ਇਕ ਕੇਸ ਥਾਣੇ 'ਚ ਵਿਚਾਰ ਅਧੀਨ ਸੀ। ਇਸ ਦੌਰਾਨ ਬਰਮਾ ਸਿੰਘ ਨੂੰ ਅਚਾਨਕ ਚੌਂਕੀ ਇੰਚਾਰਜ ਤੋਂ ਹਟਾ ਕੇ ਜ਼ੀਰਕਪੁਰ ਥਾਣੇ 'ਚ ਤਾਇਨਾਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : 6 ਰੁਪਏ 'ਚ ਕਰੋੜਪਤੀ ਬਣਿਆ ਪੰਜਾਬ ਪੁਲਸ ਦਾ ਕਾਂਸਟੇਬਲ, ਇਕ ਦਿਨ 'ਚ ਇੰਝ ਚਮਕ ਗਈ ਕਿਸਮਤ
ਇਸ ਸਬੰਧੀ ਇਕ ਆਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਬਰਮਾ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਦਾ ਤਬਾਦਲਾ ਸਿਰਫ ਇਸ ਲਈ ਕੀਤਾ ਗਿਆ ਕਿਉਂਕਿ ਉਸ ਨੇ ਨਿਤਿਨ ਲੂਥਰਾ ਵੱਲੋਂ ਮੰਗੀ ਰਿਸ਼ਵਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ